ਮਾਉਟ ਲਿਟਰਾ ਜੀ ਸਕੂਲ ਵਿਚ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ
ਮੋਗਾ, 21 ਫਰਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਹਾ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਭਗਵਾਨ ਸ਼ਿਵ ਤੇ ਮਾਂ ਪਾਰਵਤੀ ਦੀ ਪੂਜਾ ਅਰਚਨਾ ਕਰਕੇ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਮਹਾ ਸ਼ਿਵਰਾਤਰੀ ਇਕ ਅਜਿਹਾ ਤਿਉਹਾਰ ਹੈ ਜੋ ਭਗਵਾਨ ਸ਼ਿਵ ਦਾ ਸਨਮਾਨ ਕਰਦਾ ਹੈ। ਸ਼ਿਵਰਾਤਰੀ ਦੀ ਸ਼ੁਭ ਰਾਤ ਵਿਚ ਭਗਵਾਨ ਸ਼ਿਵ ਦੇ ਭਗਤ ਪੂਰੀ ਰਾਤ ਜਾਗਦੇ ਹਨ। ਕੁਝ ਲੋਕ ਪੂਜਾ ਕਰਦੇ ਹਨ, ਵੈਦਿਕ ਮੰਤਰਾਂ ਦਾ ਜਾਪ ਕਰਦੇ ਹਨ, ਸਾਧਨਾ ਤੇ ਧਿਆਨ ਕਰਦੇ ਹਨ। ਉਹਨਾਂ ਸਾਰਿਆਂ ਨੂੰ ਮਹਾ ਸ਼ਿਵਰਾਤਰੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਤੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।