ਚੇਅਰਮੈਨ ਦਵਿੰਦਰ ਪਾਲ ਸਿੰਘ ਰਿੰਪੀ ਨੂੰ ਸਦਮਾ ,ਪਿਤਾ ਦਾ ਦੇਹਾਂਤ,ਅੰਤਿਮ ਸਸਕਾਰ 23 ਫਰਵਰੀ ਨੂੰ
ਮੋਗਾ,22 ਫਰਵਰੀ (ਜਸ਼ਨ) :ਦੇਸ਼ ਭਗਤ ਕਾਲਜ ਦੇ ਡਾਇਰੈਕਟਰ ਅਤੇ ਕੈਂਬਰਿੱਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸ. ਦਵਿੰਦਰ ਪਾਲ ਸਿੰਘ ਰਿੰਪੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਪਿਤਾ ਸ. ਗੁਰਦੇਵ ਸਿੰਘ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ । ਸੋਸ਼ਲ ਮੀਡੀਆ ’ਤੇ ਆਏ ਇਸ ਸ਼ੋਕ ਸੁਨੇਹੇ ਦੇ ਮਿਲਦਿਆਂ ਹੀ ਉਹਨਾਂ ਦੇ ਸਨੇਹੀਆਂ ਵੱਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਾ ਰਿਹੈ। ਸਿੱਖਿਆ ਸ਼ਾਸਤਰੀ ਸ. ਗੁਰਦੇਵ ਸਿੰਘ ਨੇ ਤਮਾਮ ਉਮਰ ਸਿੱਖਿਆ ਦੇ ਖੇਤਰ ਵਿਚ ਹੀ ਸੇਵਾਵਾਂ ਨਿਭਾਈਆਂ । ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੇਅਰਮੈਨ ਸ. ਦਵਿੰਦਰ ਪਾਲ ਸਿੰਘ ਰਿੰਪੀ ਦੇ ਪਿਤਾ ਸ. ਗੁਰਦੇਵ ਸਿੰਘ ਦਾ ਅੰਤਿਮ ਸਸਕਾਰ 23 ਫਰਵਰੀ ਦਿਨ ਐਤਵਾਰ ਨੂੰ ਗਾਂਧੀ ਰੋਡ ਵਾਲੇ ਸ਼ਮਸ਼ਾਨਘਾਟ ਵਿਖੇ ਦੁਪਹਿਰ 1 ਵਜੇ ਹੋਵੇਗਾ।