ਬਾਬਾ ਕੁੰਦਨ ਸਿੰਘ ਲਾਅ ਕਾਲਜ ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ

ਧਰਮਕੋਟ/ਮੋਗਾ,25 ਫਰਵਰੀ(ਜਸ਼ਨ): ਪੰਜਾਬ ਯੂਨੀਵਸਿਟੀ ਵੱਲੋਂ ਘੋਸ਼ਿਤ ਕੀਤੇ ਬੀ ਏ ਐੱਲ ਐੱਲ ਬੀ ਦੇ ਨੌਵੇਂ ਸਮੈਸਟਰ ‘ਚ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਐਸ਼ਵਰਿਆ ਮਲਹੋਤਰਾ ਨੇ 500 ਵਿਚੋਂ 413 ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਆਤਮਜੋਤ ਸਿੰਘ ਗਿੱਲ ਨੇ 500 ਅੰਕਾਂ ਵਿਚੋਂ 401 ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਗਿਆਰਵਾਂ ਸਥਾਨ ਹਾਸਲ ਕੀਤਾ । ਵਿਦਿਆਰਥੀਆਂ ਦੀ ਇਸ ਪ੍ਰਾਪਤੀ ਅਤੇ ਕਾਲਜ ਕਮੇਟੀ ਦੇ ਪ੍ਰਧਾਨ ਦਵਿੰਦਰਪਾਲ ਸਿੰਘ,ਚੇਅਰਮੈਨ ਰਵਿੰਦਰ ਗੋਇਲ,ਡਾਇਰੈਕਟਰ ਹਰਦੀਪ ਕੌਰ ,ਕਾਲਜ ਦੇ ਪਿ੍ਰੰਸੀਪਲ ਡਾ. ਦਲੀਪ ਕੁਮਾਰ ਪੱਤੀ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆਂ ।


