ਸਾਰਾਗੜੀ ਫਾਊਂਡੇਸ਼ਨ ਦੇ ਪ੍ਰਧਾਨ ਬਿ੍ਰਗੇਡੀਅਰ ਕੁਲਦੀਪ ਸਿੰਘ ਕਾਹਲੋਂ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਦੀ ਯਾਦ ‘ਚ ਉਸਾਰੀ ਜਾ ਰਹੀ ਯਾਦਗਾਰ ਦੇਖਣ ਲਈ ਪਿੰਡ ਸਰਵਾਲੀ ਪਹੁੰਚੇ

ਬਟਾਲਾ,26 ਫਰਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ): ਸਾਰਾਗੜੀ ਫਾਊਂਡੇਸ਼ਨ ਵੱਲੋਂ ਫਾਊਂਡੇਸ਼ਨ ਦੇ ਪ੍ਰਧਾਨ ਮਾਨਯੋਗ ਬਿ੍ਰਗੇਡੀਅਰ ਕੁਲਦੀਪ ਸਿੰਘ ਕਾਹਲੋਂ ਨੇ ਪਿੰਡ ਸਰਵਾਲੀ, ਤਹਿਸੀਲ ਬਟਾਲਾ ਵਿਖੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ 45 ਰੈਟਰੇ ਸਿੱਖ(ਹੁਣ 3 ਸਿੱਖ), ਜੋ 29 ਅਕਤੂਬਰ 1918 ਨੂੰ ਮੈਸੋਪੋਟਾਮੀਆ ਮੁਹਿੰਮ ਦੌਰਾਨ ਇਰਾਕ ਵਿਖੇ ਸ਼ਹੀਦ ਹੋਏ ਸ਼ਹੀਦ ਹਵਲਦਾਰ ਕਾਲਾ ਸਿੰਘ,  ਦੇ ਵਾਰਸ ਪਰਿਵਾਰ ਵੱਲੋਂ ਸ਼ਹੀਦ ਦੀ ਯਾਦ ਵਿੱਚ ਉਸਾਰੀ ਜਾ ਰਹੀ ਯਾਦਗਾਰ ਦੇਖਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਯਾਦਗਾਰ ਸੰਬੰਧੀ ਪਰਿਵਾਰ ਦੇ ਮੈਂਬਰਾਂ,ਪਿੰਡ ਦੇ ਸਾਬਕਾ ਫੌਜੀ ਜਵਾਨਾਂ ਅਤੇ ਪਤਵੰਤੇ ਸੱਜਣਾਂ ਨਾਲ ਯਾਦਗਾਰ ਸੰਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਅਤੇ ਵਿਚਾਰ ਵਟਾਂਦਰਾ ਕੀਤਾ। ਬਿ੍ਰਗੇਡੀਅਰ ਕਾਹਲੋਂ ਨੇ ਪਹਿਲੀ ਸੰਸਾਰ ਜੰਗ ਦੇ ਸ਼ਹੀਦ ਦੇ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯਾਦਗਾਰ ਲਗਭਗ ਤਿਆਰ ਹੋ ਚੁੱਕੀ ਹੈ ਅਤੇ ਇਹ ਯਾਦਗਾਰ ਸਿੱਖ ਰੈਜੀਮੈਂਟ ਦੇ ਪਹਿਲੀ ਸੰਸਾਰ ਜੰਗ ਵਿੱਚ ਪਾਏ ਯੋਗਦਾਨ ਸੰਬੰਧੀ ਇਤਿਹਾਸ ਤੋਂ ਵੀ ਜਾਣੂ ਕਰਵਾਏਗੀ। ਬਿ੍ਰਗੇਡੀਅਰ ਕਾਹਲੋਂ ਨੇ ਕਿਹਾ ਕਿ ਫੌਜ ਦਾ ਇਤਿਹਾਸ ਕੁਰਬਾਨੀਆਂ ਭਰਪੂਰ ਹੈ ਅਤੇ ਅਜਿਹੀਆਂ ਯਾਦਗਾਰਾਂ ਇਲਾਕੇ ਲਈ ਮਾਣ ਵਾਲੀ ਗੱਲ ਹੈ ਨਾਲ ਹੀ ਨੌਜਵਾਨਾਂ ਵਿੱਚ ਨਵਾਂ ਕੌਮੀ ਜਜ਼ਬਾ ਪੈਦਾ ਕਰਦੀਆਂ ਹਨ ਅਤੇ ਇਹ ਸਾਡੇ ਲਈ ਮਾਣ ਮੱਤਾ ਸਰਮਾਇਆ ਹਨ ਜੋ ਇਤਿਹਾਸ ਨੂੰ ਯਾਦ ਰੱਖਣ ਵਿੱਚ ਬਹੁਤ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਸ ਮੌਕੇ ਸ਼ਹੀਦ ਹਵਲਦਾਰ ਕਾਲਾ ਸਿੰਘ ਦੇ ਵਾਰਿਸ ਪਰਿਵਾਰਕ ਮੈਂਬਰ ਸ੍ਰ: ਗੁਰਮੀਤ ਸਿੰਘ, ਕਰਤਾਰ ਸਿੰਘ,ਸਾਬਕਾ ਫੌਜੀ ਸ੍ਰ: ਅਜੈਬ ਸਿੰਘ, ਬਲਵਿੰਦਰ ਸਿੰਘ,ਸਾਰਾਗੜੀ ਫਾੳੂਂਡੇਸ਼ਨ ਦੇ ਸਹਿਯੋਗੀ ਮੈਂਬਰ ਸ੍ਰੀ ਹਰਪ੍ਰੀਤ ਸਿੰਘ, ਸਾਬਕਾ ਫੌਜੀ ਸ੍ਰ: ਰਖਵਿੰਦਰ ਸਿੰਘ, ਮਨਜੀਤ ਸਿੰਘ, ਸਵਰਣ ਸਿੰਘ, ਰਿਟਾਾ: ਜੇ ਈ, ਸਵਿੰਦਰ ਸਿੰਘ ਗਿੱਲ, ਜੈਪਾਲ ਸਿੰਘ,ਡਾ. ਬਲਬੀਰ ਸਿਘ, ਮਿਲਖਾ ਸਿੰਘ ਆਦਿ ਹਾਜ਼ਰ ਸਨ।ਇਸ ਮੌਕੇ ਬਿ੍ਰਗੇਡੀਅਰ ਕੁਲਦੀਪ ਸਿੰਘ ਕਾਹਲੋਂ ਨੂੰ ਸ਼ਹੀਦ ਦੇ ਪਰਿਵਾਰ ਵੱਲੋਂ ਸ਼ਹੀਦ ਹਵਲਦਾਰ ਕਾਲਾ ਸਿੰਘ ਦੀ ਯਾਦ ਨਿਸ਼ਾਨੀ ਭੇਂਟ ਕੀਤੀ ਗਈ ਅਤੇ ਸ਼ਹੀਦ ਦੇ ਪੋਤਰੇ ਸ੍ਰ: ਗੁਰਮੀਤ ਸਿੰਘ ਵੱਲੋਂ ਮਾਨਯੋਗ ਬਿ੍ਰਗੇਡੀਅਰ ਕਾਹਲੋਂ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਵਰਨਣਯੋਗ ਹੈ ਕਿ ਸ਼ਹੀਦ ਹਵਲਦਾਰ ਕਾਲਾ ਸਿੰਘ ਦੇ ਪਰਿਵਾਰ ਵੱਲੋਂ ਪਹਿਲੀ ਸੰਸਾਰ ਜੰਗ ਦੇ ਸ਼ਤਾਬਦੀ ਸਮਗਮਾਂ ਦੌਰਾਨ  ਇੱਕ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਇਆ ਗਿਆ ਸੀ ਅਤੇ ਪਰਿਵਾਰ ਦੇ ਮੈਂਬਰ ਹਰਪ੍ਰੀਤ ਸਿੰਘ ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਵੰਬਰ ੨੦੧੮ ਵਿੱਚ ਖਾਸ ਰਾਜ ਪੱਧਰੀ ਸਮਾਗਮ ਵਿੱਚ ਸਨਮਾਨਤ ਕਰ ਚੁੱਕੇ ਹਨ।