ਐਜੂਕੇਸ਼ਨ ਕਾਲਜ, ਸੁਖਾਨੰਦ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ

ਸੁਖਾਨੰਦ,27 ਫਰਵਰੀ (ਜਸ਼ਨ): ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਰੈੱਡ ਰਿਬਨ ਕਲੱਬ, ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ (ਮੋਗਾ) ਵਿੱਚ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਭਰੂਣ ਹੱਤਿਆ ਵਿਰੁੱਧ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਸ ਦੌਰਾਨ ਲਗਭਗ 130 ਵਿਦਿਆਰਥਣਾਂ ਨੇ ਮੁਕਾਬਲਿਆਂ ਵਿੱਚ ਭਾਗ ਲਿਆ।ਇਨ੍ਹਾਂ ਮੁਕਾਬਲਿਆਂ ਵਿੱਚ ਸੰਸਥਾ ਦੇ ਜਨਰਲ ਸੈਕਟਰੀ ਸ.ਸੁਖਮੰਦਰ ਸਿੰਘ ਢਿੱਲੋਂ, ਡਾਇਰੈਕਟਰ ਡਾ.ਰਵਿੰਦਰ ਕੌਰ,ਕਾਰਜਕਾਰੀ ਪਿ੍ਰੰਸੀਪਲ ਸ੍ਰੀਮਤੀ ਸ਼ਮਿੰਦਰ ਕੌਰ, ਸਮੂਹ ਸਟਾਫ਼, ਬਤੌਰ ਜੱਜ ਸ੍ਰੀਮਤੀ ਵੀਰਪਾਲ ਕੌਰ ਨੇ ਸ਼ਿਰਕਤ ਕੀਤੀ।ਮੁਕਾਬਲਿਆਂ ਦੌਰਾਨ ਬੀ.ਐੱਡ. ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਅਵਨੀਤ ਕੌਰ, ਵੀਰਪਾਲ ਕੌਰ, ਪਾਰੁਲ ਸਿੰਗਲਾ, ਬੀ.ਐੱਡ. ਸਮੈਸਟਰ ਚੌਥਾ ਦੀਆਂ ਹਰਦੀਪ ਕੌਰ, ਅਮਨਦੀਪ ਕੌਰ, ਸੰਦੀਪ ਕੌਰ ਅਤੇ ਕਾਜਲ ਅਤੇ ਐੱਮ.ਐੱਡ. ਸਮੈਸਟਰ ਦੂਜਾ ਅਤੇ ਚੌਥਾ ਦੀਆਂ ਸੁਖਪ੍ਰੀਤ ਕੌਰ, ਸੁਖਵੀਰ ਕੌਰ, ਬੇਅੰਤ ਕੌਰ ਅਤੇ ਗਗਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਕਾਰਜਕਾਰੀ ਪਿ੍ਰੰਸੀਪਲ ਸ੍ਰੀਮਤੀ ਸ਼ਮਿੰਦਰ ਕੌਰ ਅਤੇ ਸਹਾਇਕ ਪ੍ਰੋਫੈਸਰ ਡਾ.ਕਵਿਤਾ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਧਾਈ ਦਿੱਤੀ।ਅੰਤ ਵਿੱਚ ਪ੍ਰੋਗਰਾਮ ਦੇ ਸੰਯੋਜਕ ਸਹਾਇਕ ਪ੍ਰੋਫੈਸਰ ਡਾ.ਕਵਿਤਾ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ।


