ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਵੱਲੋ ਸਾਲਿਡ ਵੇਸਟ ਮੈਨੇਜਮੈਟ ਅਤੇ ਸੀਵਰੇਜਂ ਟ੍ਰੀਟਮੈਟ ਪਲਾਂਟ ਸਬੰਧੀ ਕੀਤੀ ਮੀਟਿੰਗ,31 ਮਾਰਚ ਤੱਕ ਸਾਲਿਡ ਵੇਸਟ ਮੈਨੇਜਮੈਟ ਨੂੰ ਲਾਗੂ ਕਰਨਾ ਬਣਾਇਆ ਜਾਵੇ ਯਕੀਨੀ-ਐਨ.ਜੀ.ਟੀ. ਨਿਗਰਾਨ ਕਮੇਟੀ

ਮੋਗਾ 27 ਫਰਵਰੀ(ਜਸ਼ਨ)::ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੀ ਨਿਗਰਾਨ ਕਮੇਟੀ ਦੇ ਸੀਨੀਅਰ ਮੈਬਰ ਸਾਬਕਾ ਮੁੱਖ ਸਕੱਤਰ ਪੰਜਾਬ ਐਸ.ਸੀ. ਅਗਰਵਾਲ, ਸਾਬਕਾ ਮੈਬਰ ਸਕੱਤਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਾਬੂ ਰਾਮ ਅਤੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਲਿਡ ਵੇਸਟ ਮੈਨੇਜਮੈਟ ਅਤੇ ਸੀਵਰੇਜ ਟ੍ਰੀਟਮੈਟ ਪਲਾਂਟ ਦੇ ਸਬੰਧ ਵਿੱਚ ਅੱਜ ਮੀਟਿੰਗ ਕੀਤੀ।ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਦੇ ਮੈਬਰਾਂ ਨੇ ਕਿਹਾ ਕਿ 31 ਮਾਰਚ ਤੱਕ ਸਾਲਿਡ ਵੇਸਟ ਮੈਨੇਜਮੈਟ ਨਿਯਮ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਲਿਡ ਵੇਸਟ ਮੇੈਨੇਜਮੈਟ ਪ੍ਰਕਿਰਰਿਆ ਤਹਿਤ ਘਰ ਘਰ ਜਾ ਕੇ ਗਲਣਯੋਗ ਅਤੇ ਨਾਗਲਣਯੋਗ ਕੂੜੇ ਨੂੰ ਇੱਕਠਾ ਕਰਕੇ ਉਸਦਾ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਮੀਟਿੰਗ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਾਰੇ ਨਗਰ ਨਿਗਮ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸੀਵਰੇਜਂ ਟ੍ਰੀਟਮੈਟ ਪਲਾਂਟ ਲਗਾਏ ਜਾਣ ਤਾਂ ਜੋ ਟ੍ਰੀਟ ਕੀਤਾ ਪਾਣੀ ਹੀ ਡ੍ਰੇਨਾ ਵਿੱਚ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਲੀਗੇਸੀ ਵੇਸਟ ਡੰਪ (ਪੁਰਾਣਾ ਜਮ੍ਹਾਂ ਕੂੜਾ ਕਰਕਟ) ਨੂੰ ਵੀ ਸਾਫ ਕਰਨ ਦਾ ਕੰਮ ਆਉਣ ਵਾਲੀ 31 ਮਾਰਚ ਤੱਕ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਾਲਿਡ ਵੇਸਟ ਮੈਨੇਜਮੈਟ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਉਨਾਂ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਅੰਦਰ ਜਿਹੜੀਆਂ ਥਾਵਾਂ ਤੇ ਸਾਲਿਡ ਵੇਸਟ ਮੈਨੇਜਮੈਟ ਲਾਗੂ ਨਹੀ ਹੋਇਆ ਉਨ੍ਹਾਂ ਸਾਰੀਆਂ ਥਾਵਾਂ ਤੇ 31 ਮਾਰਚ ਤੋ ਪਹਿਲਾਂ ਪਹਿਲਾਂ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।ਇਸ ਦੌਰਾਨ ਕਾਰਜਕਾਰੀ ਇੰਜਨੀਅਰ ਪੰਚਾਇਤੀ ਰਾਜ ਰਜੇਸ਼ ਕਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖਤੂਪੁਰਾ ਪਿੰਡ ਵਿਖੇ ਸਾਲਿਡ ਵੇਸਟ ਮੈਨੇਜਮੈਟ ਪੂਰੀ ਤਰ੍ਹਾਂ ਲਾਗੂ ਹੋ ਚੁੱਕਾ ਹੈ ਜਦਕਿ ਮਹੇਸ਼ਰੀ ਅਤੇ ਦਾਰਾਪੁਰ ਪਿੰਡ ਵਿੱਚ ਜਲਦ ਹੀ ਲਾਗੂ ਹੋ ਜਾਵੇਗਾ ਅਤੇ ਇਸੇ ਤਰ੍ਹਾਂ ਜ਼ਿਲ੍ਹੇ ਦੇ ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਲਾਗੂ ਕਰ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਟੀਮ ਵੱਲੋ ਂਿਲ੍ਹਾ ਮੋਗਾ (ਰੂਰਲ) ਨੂੰ ਓਪਨ ਡੈਫਾਕੇਸਂਲ ਫ੍ਰੀ (ਓ.ਡੀ.ਐਫ.) ਘੋਸ਼ਿਤ ਕੀਤੇ ਜਾਣ ਦੀ ਸ਼ਲਾਘਾ ਕੀਤੀ। ਮੀਟਿੰਗ ਤੋ ਬਾਅਦ ਟੀਮ ਵੱਲੋ ਨਹਿਰੂ ਪਾਰਕ, ਬੁੱਕਣਵਾਲਾ ਰੋਡ ਵਿਖੇ ਸੀਵਰੇਜ਼ ਟ੍ਰੀਟਮੈਟ ਪਲਾਂਟ ਅਤੇ ਕੋਕਰੀ ਵਹਿਣੀਵਾਲ ਪਿੰਡ ਵਿੱਚ ਲਿਕੁਅਡ ਵੇਸਟ ਮੈਨੇਜਮੈਟ ਪਲਾਂਟ ਦਾ ਦੌਰਾ ਕਰਕੇ ਉਨ੍ਹਾਂ ਦਾ ਨਿਰੀਖਣ ਕੀਤਾ ਗਿਆ ।ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸਵਰਨਜੀਤ ਕੌਰ, ਕਾਰਜਕਾਰੀ ਇੰਜੀਅਨਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਵਿੰਦਰ ਸਿੰਘ ਚਾਹਲ, ਜ਼ਿਲ੍ਹਾ ਟੀਕਾਕਾਰਨ ਅਫ਼ਸਰ ਡਾ. ਹਰਿੰਦਰ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੁਖਪ੍ਰੀਤ ਬਰਾੜ, ਨਗਰ ਕੌਸਲ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ ਤੋ ਇਲਾਵਾ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।


