24 ਲਵਾਰਿਸ ਮਨੁੱਖੀ ਦੇਹਾਂ ਦੀ ਆਤਮਿਕ ਸ਼ਾਂਤੀ ਲਈ ਸਮਾਜ ਸੇਵਾ ਸੁਸਾਇਟੀ ਵੱਲੋਂ ਸਾਲਾਨਾ ਸਮਾਗਮ 8 ਮਾਰਚ ਨੂੰ : ਗੁਰਸੇਵਕ ਸਿੰਘ ਸੰਨਿਆਸੀ
ਮੋਗਾ,6 ਮਾਰਚ(ਜਸ਼ਨ): ਸਮਾਜ ਸੇਵਾ ਨੂੰ ਪ੍ਰਣਾਈ ਸਮਾਜ ਸੇਵਾ ਸੁਸਾਇਟੀ ਵੱਲੋਂ ਲਵਾਰਿਸ ਮਿ੍ਰਤਕ ਦੇਹਾਂ ਦੀ ਸਾਂਭ ਸੰਭਾਲ ਅਤੇ ਅੰਤਿਮ ਸੰਸਕਾਰ ਦੀਆਂ ਸੇਵਾਵਾਂ ਨਿਭਾਉਂਦਿਆਂ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਸਾਲਾਨਾ ਸਮਾਗਮ ਮੌਕੇ ਸ਼੍ਰੀ ਸਹਿਜ ਪਾਠਾਂ ਦੇ ਭੋਗ ਅਤੇ ਅੰਤਿਮ ਅਰਦਾਸ 8 ਮਾਰਚ ਦਿਨ ਐਤਵਾਰ ਨੂੰ 11 ਤੋਂ 2 ਵਜੇ ਤੱਕ ਹੋਵੇਗੀ। ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਸਮਾਗਮਾਂ ਦੌਰਾਨ 24 ਲਵਾਰਿਸ ਮਨੁੱਖੀ ਦੇਹਾਂ ਪ੍ਰਤੀ ਧਾਰਮਿਕ ਅਤੇ ਸਮਾਜਿਕ ਕਿਰਿਆਵਾਂ ਦੀਆਂ ਰਸਮਾਂ ਦੀ ਪੂਰਤੀ ਲਈ ਇਹ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੁਸਾਂਝ ਰੋਡ ਮੋਗਾ ਵਿਖੇ ਕਰਵਾਏ ਜਾਣਗੇ। ਉਹਨਾਂ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ।