ਚਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੁਅੱਤਲ

ਚੰਡੀਗੜ੍ਹ, 12 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਚਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ (ਡੀ.ਪੀ.ਓਜ.) ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਅਤੇ ਵਿੱਤੀ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਕਰਕੇ ਮੁਅੱਤਲ ਕਰ ਦਿੱਤਾ। ਡੀ.ਪੀ.ਓ. ਮੋਗਾ ਗੁਰਚਰਨ ਸਿੰਘ,ਡੀ.ਪੀ.ਓ. ਐਸ.ਬੀ.ਐਸ. ਨਗਰ ਮਨਜੀਤ ਕੌਰ, ਡੀ.ਪੀ.ਓ. ਫਰੀਦਕੋਟ ਸੁਨੀਤਾ ਰਾਣੀ ਅਤੇ ਡੀ.ਪੀ.ਓ. ਅੰਮ੍ਰਿਤਸਰ ਹਰਦੀਪ ਕੌਰ ਆਪਣੀ ਮੁਅੱਤਲੀ ਦੇ ਸਮੇਂ ਦੌਰਾਨ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਰਿਪੋਰਟ ਕਰਨਗੇ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ