ਮਾਊਂਟ ਲਿਟਰਾ ਜ਼ੀ ਸਕੂਲ ਵਿਚ ਵਿਸ਼ਵ ਕੰਜੂਮਰ ਡੇ ਮਨਾਇਆ

ਮੋਗਾ, 15 ਮਾਰਚ (ਜਸ਼ਨ):  ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਖੇ ਵਿਸ਼ਵ ਕੰਜੂਮਰ ਦਿਵਸ ਮਨਾਇਆ ਗਿਆ। ਇੰਚਾਰਜ਼ ਪੱਲਵੀ ਨੇ ਵਿਦਿਆਰਥੀਆਂ ਨੂੰ ਲੋਕਾਂ ਦੇ ਮੌਖਿਕ ਅਧਿਕਾਰਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਗ੍ਰਾਹਕ ਦੇ ਮੁੱਖ ਅਧਿਕਾਰਾਂ ਦੇ ਮਹੱਤਵ ਨੂੰ ਵਧਾਵਾ ਦੇਣ ਲਈ ਇਕ ਸਲ੍ਹਾਨਾ ਉਤਸਵ ਹੈ। ਇਸਨੂੰ ਵਿਸ਼ਵ ਉਪਭੋਗਤਾ ਦਿਵਸ ਦੇ ਰੂਪ ਵਿਚ ਵੀ ਜਾਣਿਆ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਸਾਰੇ ਉਪਭੋਗਤਾਵਾਂ ਦੇ ਅਧਿਕਾਰਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਮੇਂ-ਸਮੇਂ ਤੇ ਜਾਗਰੂਕ ਕਰਨ ਲਈ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ। ਇਸ ਮੌਕੇ ਤੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।