ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ,ਵਿਜੀਲੈਂਸ ਬਿਊਰੋ ਨੇ ਕੀਤਾ ਗਿ੍ਰਫ਼ਤਾਰ

ਚੰਡੀਗੜ੍ਹ, 16 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਰਾਮਪਾਲ ਸਿੰਘ ਨੰੂ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੰੂ ਸ਼ਿਕਾਇਤਕਰਤਾ ਜਸਵਿੰਦਰ ਕੌਰ ਵਾਸੀ ਪਿੰਡ ਜਖੇਪਲ ਜਿਲਾ ਸੰਗਰੂਰ ਦੀ ਸ਼ਿਕਾਇਤ ’ਤੇ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਨੰੂ ਤਕਸੀਮ ਕਰਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਉਸ ਵਲੋ 7500 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ