ਆਇਲੈਟਸ ਸੈਂਟਰ, 31 ਮਾਰਚ ਤੱਕ ਬੰਦ ਕਰਨ ਦੇ ਹੁਕਮ--ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 17 ਮਾਰਚ (ਜਸ਼ਨ):  ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਸੌਰਭ ਰਾਜ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ ਵਿੱਚ ਚੱਲਦੇ ਹਰ ਤਰ੍ਹਾਂ ਦੇ ਕੋਚਿੰਗ ਸੈਂਟਰ (ਆਇਲੈਟਸ ਸੈਂਟਰ, ਟਿੳੂਸ਼ਨ ਸੈਂਟਰ, ਡਾਂਸ ਅਤੇ ਹੋਰ ਸੈਂਟਰ) ਜਿੱਥੇ ਬਹੁਤ ਸਾਰੇ ਵਿਦਿਆਰਥੀ ਜਾਂ ਸਿਖਿਆਰਥੀ ਇੱਕੋ ਜਗ੍ਹਾਂ ਸਿਖ਼ਲਾਈ ਆਦਿ ਲੈਂਦੇ ਹਨ, ਨੂੰ ਮਿਤੀ 31 ਮਾਰਚ, 2020 ਤੱਕ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਨੂੰ ਬੰਦ ਕਰਨ ਦਾ ਫੈਸਲਾ ਇਸ ਬਿਮਾਰੀ ਤੋਂ ਫੈਲਣ ਤੋਂ ਰੋਕਣ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ