ਵਿਧਾਇਕ ਡਾ: ਹਰਜੋਤ ਕਮਲ ਨੇ ਕਰੋਨਾ ਪ੍ਰਤੀ ਸੁਚੇਤ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ

ਮੋਗਾ,22 ਮਾਰਚ (ਜਸ਼ਨ): ਕਰੋਨਾ ਵਾਇਰਸ ਤੋਂ ਬਚਾਅ ਅਤੇ ਲੋਕਾਂ ਨੂੰ ਇਸ ਪ੍ਰਤੀ ਸੁਚੇਤ ਕਰਨ ਲਈ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਆਖਿਆ ਕਿ ਉਹ ਸੁਚੇਤ ਹੋ ਕੇ ਸਰਕਾਰ ਦੀਆਂ ਹਦਾਇਤਾਂ ’ਤੇ ਅਮਲ ਕਰਨ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿਚ ਪੰਜਾਬ ਸੂਬਾ ਪੂਰਨ ਤੌਰ ’ਤੇ ਸੁਰੱਖਿਅਤ ਹੈ । ਉਹਨਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜੀਿਤ ਮਜ਼ਦੂਰਾਂ ਦੇ ਖਾਤਿਆਂ ਵਿਚ ਤਿੰਨ ਤਿੰਨ ਹਜ਼ਾਰ ਰੁਪਏ ਪਾਉਣ ਦਾ ਸਵਾਗਤ ਕਰਦਿਆਂ ਆਖਿਆ ਕਿ ਇਹਨਾਂ ਪੈਸਿਆਂ ਨਾਲ ਰੁਜ਼ਗਾਰ ਤੋਂ ਵਾਂਝੇ ਹੋਏ ਮਜ਼ਦੂਰ ਪਰਿਵਾਰਾਂ ਨੂੰ ਕੁਝ ਦਿਨਾਂ ਲਈ ਰਾਹਤ ਮਿਲੇਗੀ। *********** ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ -