ਕੌਂਸਲਰ ਮਨਜੀਤ ਸਿੰਘ ਮਾਨ ਨੇ ਵਾਰਡ ਵਾਸੀਆਂ ਦੇ ਕਰੋਨਾ ਵਾਇਰਸ ਤੋਂ ਬਚਾਅ ਲਈ ਪਾਵਰ ਸਪਰੇਅ ਮਸ਼ੀਨ ਰਾਹੀਂ ਕੀਤਾ ਛਿੜਕਾਅ

Tags: 

ਮੋਗਾ,28 ਮਾਰਚ (ਜਸ਼ਨ): ਨਗਰ ਨਿਗਮ ਮੋਗਾ ਵੱਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਸੋਡੀਅਮ ਹਾਈਪੋ ਕਲੋਰਾਈਟ ਕੀਟਾਣੂੰ ਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ । ਕਰੋਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਜ ਵਾਰਡ ਨੰਬਰ 2 ਦੇ ਕੌਂਸਲਰ ਮਨਜੀਤ ਸਿੰਘ ਮਾਨ ਨੇ ਖੁਦ ਪਾਵਰ ਸਪਰੇਅ ਮਸ਼ੀਨ ਰਾਹੀਂ ਛਿੜਕਾਅ ਕਰਨ ਦੀ ਸੇਵਾ ਨਿਭਾਈ। ਮਨਜੀਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਰੋਨਾ ਤੋਂ ਬਚਾਅ ਲਈ ਉਹ ਪਿਛਲੇ ਪੰਜ ਦਿਨਾਂ ਤੋਂ ਸਪਰੇਅ ਕਰਕੇ ਆਪਣੇ ਵੱਲੋਂ ਵਾਰਡ ਵਾਸੀਆਂ ਨੂੰ ਬੀਮਾਰੀ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੇ ਹਨ । ਉਹਨਾਂ ਆਖਿਆ ਕਿ ਕੱਲ ਤੱਕ ਉਹ ਵਾਰਡ ਨੰਬਰ 2 ਨੂੰ ਪੂਰੀ ਤਰਾਂ ਸੈਨੇਟਾਈਜ਼ ਕਰ ਲੈਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਸਾਫ਼ ਸਫ਼ਾਈ ਦਾ ਖਾਸ ਧਿਆਨ ਰੱਖਣ ਕਿਉਂਕਿ ਘਰਾਂ ਵਿਚ ਰਹਿ ਕੇ  ਸਮਾਜਿਕ ਦੂਰੀ ਬਣਾਉਣ ਦੇ ਨਾਲ ਨਾਲ ਸਫ਼ਾਈ ਰੱਖਣ ਸਦਕਾ ਅਸੀਂ ਇਸ ਮਹਾਂਮਾਰੀ ਤੋਂ ਬੱਚ ਸਕਦੇ ਹਾਂ। ਇਸ ਮੌਕੇ ਉਹਨਾਂ ਨਾਲ ਸਮਾਜ ਸੇਵੀ ਸੁਰਿੰਦਰ ਕੁਮਾਰ ਵੀ ਸਪਰੇਅ ਕਰਨ ਵਿਚ ਸਹਿਯੋਗ ਦੇ ਰਹੇ ਸਨ।