ਬੁਰਜ ਹਮੀਰਾ ਵਿਖੇ ਸਮਾਜ ਸੇਵੀਆਂ ਨੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ 150 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

Tags: 

ਨਿਹਾਲ ਸਿੰਘ ਵਾਲਾ,30 ਮਾਰਚ (ਜਸ਼ਨ): ਕਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫਿਊ ਦੌਰਾਨ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਖਾਸਕਰ ਖਾਧ ਪਦਾਰਥਾਂ ਦੀ ਵੰਡ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਉੱਦਮ ਕੀਤੇ ਜਾ ਰਹੇ ਹਨ । ਅੱਜ ਨਿਹਾਲ ਸਿੰਘ ਵਾਲਾ ਦੇ ਪਿੰਡ ਬੁਰਜ ਹਮੀਰਾ ਵਿਖੇ ਸਮਾਜ ਸੇਵੀ ਸੰਸਥਾਵਾਂ ਨੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ 150 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ । ਇਸ ਮੌਕੇ ਸਮਾਜ ਸੇਵੀ ਨੁਮਾਇੰਦਿਆਂ ਨੇ ਸਰਕਾਰ ਵੱਲੋਂ ਕੀਤੀਆਂ ਹਦਾਇਤਾਂ ਮੁਤਾਬਕ ਮੂੰਹ ’ਤੇ ਮਾਸਕ ਪਹਿਨੇ ਹੋਏ ਸਨ ਅਤੇ ਉਹ ਹਰ ਪਰਿਵਾਰ ਨੂੰ ਆਟੇ ਦੀ ਥੈਲੀ ,ਦਾਲਾਂ ਅਤੇ ਹੋਰ ਵਰਤੋਂ ਵਾਲਾ ਹੋਰ ਸਮਾਨ ਮੁਹੱਈਆ ਕਰਵਾ ਰਹੇ ਸਨ। ਇਸ ਮੌਕੇ ਸਮਾਜ ਸੇਵੀਆਂ ਨੇ ਆਖਿਆ ਕਿ ਉਹ ਹਰ ਸਮੇਂ ਲੋੜਵੰਦਾਂ ਦੀ ਸੇਵਾ ਵਿਚ ਹਾਜ਼ਰ ਹਨ ਅਤੇ ਨਿਰੰਤਰ ਕਰਦੇ ਰਹਿਣਗੇ।