ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਨੇ 60 ਪਰਿਵਾਰਾਂ ਨੂੰ ਵੰਡਿਆ ਸੁੱਕਾ ਰਾਸ਼ਨ,ਵਾਰਡ 'ਚ ਕਰਵਾਈ ਸੈਨੇਟਾਈਜੇਸ਼ਨ
ਮੋਗਾ, 30 ਮਾਰਚ(ਜਸ਼ਨ): ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਵੱਲੋਂ ਅੱਜ ਵਾਰਡ ਨੰਬਰ 4 ਵਿਚ 60 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ। ਕੌਂਸਲ ਨਸੀਬ ਬਾਵਾ ਨੇ 'ਸਾਡਾ ਮੋਗਾ ਡੌਟ ਕੌਮ ' ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਵੱਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਉਹਨਾਂ ਵੱਲੋਂ ਵਾਰਡ ਵਿਚ ਫੌਗ ਸਪਰੇਅ,ਸੈਨੇਟਾਈਜ਼ਰ ਦੀ ਸਪਰੇਅ ਕਰਵਾਉਣ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਨਿੱਜੀ ਹਾਈਜੀਨ ਲਈ ਸੈਨੇਟਾਈਜ਼ਰ ,ਮਾਸਕ ਅਤੇ ਦਸਤਾਨੇ ਵੰਡੇ ਗਏ ਹਨ। ਉਹਨਾਂ ਲੋਕਾਂ ਅਪੀਲ ਕੀਤੀ ਕਿ ਖੁਦ ਦੀ ਸਫ਼ਾਈ ਰੱਖਣ ਦੇ ਨਾਲ ਨਾਲ ਘਰਾਂ ਦੇ ਅੰਦਰ ਹੀ ਰਹਿਣ।