ਪਿੰਡ ਮੰਗੇਵਾਲਾ ਵਿਖੇ ਸਰਪੰਚ ,ਪੰਚਾਇਤ ਅਤੇ ਪ੍ਰਵਾਸੀ ਪੰਜਾਬੀਆਂ ਵੱਲੋਂ ਲੋਕਾਂ ਨੂੰ ਪਹੁੰਚਾਈ ਜਾ ਰਹੀ ਹੈ ਰਾਹਤ

Tags: 

ਮੋਗਾ 31 ਮਾਰਚ(ਜਸ਼ਨ):ਮੋਗਾ ਹਲਕੇ ਦੇ ਪਿੰਡਾਂ ਵਿੱਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਕਰਫਿਊ ਦੇ ਮੁਸ਼ਕਿਲ ਸਮੇ ਵਿੱਚ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਪਿੰਡਾਂ ਦੇ ਸਰਪੰਚਾਂ ,ਪੰਚਾਇਤਾਂ ਅਤੇ ਪ੍ਰਵਾਸੀ ਪੰਜਾਬੀਆਂ ਵੱਲੋਂ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਪੰਚ ਗੁਰਵਿੰਦਰ ਸਿੰਘ ਮੰਗੇਵਾਲਾ ਅਤੇ ਸ਼ਹੀਦ ਉੱਦਮ ਸਿੰਘ ਕਲੱਬ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਦੇ 35 ਪਰਿਵਾਰਾਂ ਨੂੰ ਰਾਸ਼ਨ ਵੰਡਿਆ । ਇਸ ਮੌਕੇ ਪੰਚਾਇਤ ਮੈਂਬਰ ਸੁਖਦੇਵ ਸਿੰਘ,ਹੁਕਮ ਸਿੰਘ,ਜੈ ਸਿੰਘ ਅਤੇ ਕਲੱਬ ਮੈਂਬਰ ਹਾਜ਼ਰ ਸਨ। ਇਸ ਮੌਕੇ ਐੱਸ ਐਚ ਓ ਸਦਰ ਕਰਮਜੀਤ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪਿੰਡਾਂ ਵਾਲਿਆਂ ਦੇ ਸੇਵਾ ਭਾਵ ਵਾਲੇ ਰਵਈਏ ਸਦਕਾ ਹੀ ਪੁਲਿਸ ਅਤੇ ਪ੍ਰਸ਼ਾਸਨ ਲੋਕਾਂ ਨੂੰ ਹਰ ਸੁੱਖ ਸਹੂਲਤ ਮੁਹਈਆ ਕਰਵਾਉਣ ਵਿਚ ਸਫ਼ਲ ਹੋ ਰਿਹਾ ਹੈ। ਉਹਨਾਂ ਲੋਕਾਂ ਨੂੰ ਘੱਟੋ ਘੱਟ ਇਕ ਮੀਟਰ ਦੀ ਸਮਾਜਿਕ ਵਿੱਥ ਰੱਖਣ ਅਤੇ ਘਰਾਂ ਵਿਚ ਰਹਿਣ ਦੀ ਪ੍ਰੇਰਨਾ ਵੀ ਕੀਤੀ।