ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਗਟਰਾ ਵੱਲੋਂ ਲੋੜਵੰਦਾਂ ਲਈ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਚਲਾਇਆ ਜਾ ਰਿਹਾ ਹੈ ਲੰਗਰ

Tags: 

ਨਿਹਾਲ ਸਿੰਘ ਵਾਲਾ,3 ਅਪਰੈਲ (ਜਸ਼ਨ): ‘‘ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਲਗਾਏ ਕਰਫਿਊ ਦੇ ਮੱਦੇਨਜ਼ਰ ਲੋੜਵੰਦ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਯੂਥ ਆਗੂ ਜਗਦੀਪ ਸਿੰਘ ਗਟਰਾ ਵੱਲੋਂ ਨੌਜਵਾਨਾਂ ਦੇ ਸਹਿਯੋਗ ਨਾਲ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨਿਹਾਲ ਸਿੰਘ ਵਾਲਾ ਵਿਖੇ ਸਵੇਰ 9 ਵਜੇ ਤੋਂ ਰਾਤ 8 ਵਜੇ ਤੱਕ ਲੰਗਰ ਲਗਾਇਆ ਜਾ ਰਿਹਾ ਹੈ ਜਿੱਥੇ ਬਿਨਾਂ ਕਿਸੇ ਭਿੰਨ ਭੇਦ ਦੇ ਲੋਕ ਆ ਕੇ ਲੰਗਰ ਪਾਣੀ ਛਕ ਰਹੇ ਹਨ । ’’ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਗਟਰਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਦੀ ਟੀਮ ਨਾਲ ਗੱਲਬਾਤ ਕਰਦਿਆਂ ਕੀਤਾ।

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ ਦੱਸਿਆ ਕਿ ਇਸ ਨੇਕ ਕਾਰਜ ਲਈ ਸੁਖਦੇਵ ਸਿੰਘ ਨੰਬਰਦਾਰ,ਜਰਨੈਲ ਸਿੰਘ ,ਬੂਟਾ ਸਿੰਘ,ਸੰਨੀ ਧਾਲੀਵਾਲ,ਕਾਲਾ ਆਦਿ ਤੋਂ ਇਲਾਵਾ ਮੋਹਤਬਰਾਂ ਵੱਲੋਂ ਵੀ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਉਹ ਸਮਾਜਿਕ ਦੂਰੀ ਨੂੰ ਬਣਾਈ ਰੱਖਣ ਲਈ ਗੁਰਦੁਆਰਾ ਸਾਹਿਬ ਵਿਖੇ 6-6 ਫੁੱਟ ਦੀ ਦੂਰੀ ’ਤੇ ਸੰਗਤ ਨੂੰ ਪੰਗਤ ਵਿਚ ਬਿਠਾ ਕੇ ਲੰਗਰ ਛਕਾ ਰਹੇ ਹਨ ਅਤੇ ਲੰਗਰ ਛਕਣ ਵਾਲੇ ਸਮਾਜਿਕ ਵਿੱਥ ਰੱਖਣ ਵਿਚ ਸਹਿਯੋਗ ਦੇ ਰਹੇ ਹਨ। ਉਹਨਾਂ ਦੱਸਿਆ ਕਿ ਇਸ ਦੇ ਨਾਲ ਨਾਲ ਲੋੜਵੰਦ ਲੋਕਾਂ ਨੂੰ ਘਰ ਘਰ ਜਾ ਕੇ ਵੀ ਪ੍ਰਸ਼ਾਦਾ ਛਕਾਇਆ ਜਾ ਰਿਹਾ ਹੈ।