ਸਰਬੱਤ ਦਾ ਭਲਾ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 1000 ਰਾਸ਼ਨ ਕਿੱਟਾਂ ਵੰਡੀਆਂ

ਮੋਗਾ 5 ਅਪ੍ਰੈਲ (ਜਸ਼ਨ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਹਮੇਸ਼ਾ ਦੀ ਤਰ੍ਹਾਂ ਇਸ ਮੁਸੀਬਤ ਦੀ ਘੜੀ ਵਿੱਚ ਵੀ ਲੋਕਾਂ ਲਈ ਰਹਿਬਰ ਬਣ ਕੇ ਕੰਮ ਕਰ ਰਹੇ ਹਨ ਤੇ ਇਸ ਮਹਾਂਮਾਰੀ ਖਿਲਾਫ ਲੜਾਈ ਵਿੱਚ ਆਪਣੀ ਨੇਕ ਕਮਾਈ ਵਿੱਚੋਂ ਲੱਖਾਂ ਲੋਕਾਂ ਦੇ ਨਾਲ ਨਾਲ ਸਰਕਾਰ ਦੀ ਵੀ ਮੱਦਦ ਕਰ ਰਹੇ ਹਨ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਜਿਲ੍ਹਾ ਮੋਗਾ ਦੇ ਡੀ.ਐਸ.ਪੀ. (ਡੀ) ਸ. ਕੇ.ਐਸ. ਮਾਨ ਨੇ ਅੱਜ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਲਈ ਗੱਡੀ ਨੂੰ ਰਵਾਨਾ ਕਰਨ ਮੌਕੇ ਕੀਤਾ । ਉਹਨਾਂ ਟੀਮ ਮੈਂਬਰਾਂ ਨੂੰ ਇਸ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਰਾਹਤ ਸਮੱਗਰੀ ਸਿਰਫ ਲੋੜਵੰਦ ਪਰਿਵਾਰਾਂ ਨੂੰ ਹੀ ਦਿੱਤੀ ਜਾਵੇ ਅਤੇ ਰਾਹਤ ਸਮੱਗਰੀ ਦੇਣ ਮੌਕੇ ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ । ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਮੋਗਾ ਦੇ ਐਕਟਿੰਗ ਪ੍ਧਾਨ ਮਹਿੰਦਰ ਪਾਲ ਲੂੰਬਾ ਨੇ ਦੱਸਿਆ ਕਿ ਡਾ. ਐਸ.ਪੀ. ਸਿੰਘ ਉਬਰਾਏ ਜੀ ਵੱਲੋਂ ਮੋਗਾ ਜਿਲ੍ਹੇ ਲਈ 30 ਕਵਿੰਟਲ ਆਟਾ, 15 ਕਵਿੰਟਲ ਖੰਡ, 10 ਕਵਿੰਟਲ ਚੌਲ ਅਤੇ 6 ਕਵਿੰਟਲ ਦਾਲਾਂ ਭੇਜੀਆਂ ਗਈਆਂ ਹਨ, ਜਿਸ ਵਿੱਚ ਵਾਧਾ ਕਰਦਿਆਂ ਰੂਰਲ ਐਨ.ਜੀ.ਓ. ਮੋਗਾ ਅਤੇ ਸਮਾਜ ਸੇਵਾ ਸੁਸਾਇਟੀ ਮੋਗਾ ਵੱਲੋਂ ਲਗਭਗ ਡੇਢ ਲੱਖ ਰੁਪਏ ਦੀ ਲਾਗਤ ਨਾਲ ਇਸ ਵਿੱਚ ਚਾਹ ਪੱਤੀ, ਘਿਉ, ਨਮਕ, ਮਿਰਚ, ਹਲਦੀ ਅਤੇ ਮਸਾਲਾ ਸ਼ਾਮਿਲ ਕਰਕੇ 10 ਜਰੂਰੀ ਘਰੇਲੂ ਸਮਾਨ ਦੀਆਂ 1000 ਕਿੱਟਾਂ ਤਿਆਰ ਕਰਕੇ ਵੰਡੀਆਂ ਜਾ ਰਹੀਆਂ ਹਨ ਤੇ ਪਹਿਲ ਦੇ ਆਧਾਰ ਤੇ ਟਰੱਸਟ ਤੋਂ ਹਰ ਮਹੀਨੇ ਵਿਧਵਾ ਔਰਤਾਂ ਅਤੇ ਲੋੜਵੰਦਾਂ ਦੇ ਪਰਿਵਾਰਾਂ ਨੂੰ ਵੰਡੀਆਂ ਗਈਆਂ ਹਨ ਅਤੇ ਬਾਕੀ ਕਿੱਟਾਂ 850 ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਹਨ । ਉਹਨਾਂ ਦੱਸਿਆ ਕਿ ਡਾ. ਐਸ.ਪੀ. ਸਿੰਘ ਉਬਰਾਏ ਜੀ ਵੱਲੋਂ ਇਸ ਮੁਸ਼ਕਿਲ ਘੜੀ ਵਿੱਚ ਜਿੱਥੇ ਆਮ ਲੋਕਾਂ ਦੀ ਦਿਲ ਖੋਲ੍ਹ ਕੇ ਮੱਦਦ ਕਰ ਰਹੇ ਹਨ, ਉਥੇ ਸਰਕਾਰ ਨੂੰ ਇਸ ਮਹਾਂਮਾਰੀ ਖਿਲਾਫ ਲੜਨ ਦੀ ਆਧੁਨਿਕ ਸਾਜੋ ਸਮਾਨ ਜਿਵੇਂ 2000 ਪੀ.ਪੀ.ਈ. ਕਿੱਟਾਂ ਅਤੇ 20 ਵੈਂਟੀਲੇਟਰ ਖਰੀਦ ਕੇ ਦਿੱਤੇ ਜਾ ਰਹੇ ਹਨ । ਇਸ ਮੌਕੇ ਸਮਾਜ ਸੇਵਾ ਸੁਸਾਇਟੀ ਦੇ ਪ੍ਧਾਨ ਗੁਰਸੇਵਕ ਸੰਨਿਆਸੀ ਨੇ ਡਾ. ਐਸ.ਪੀ. ਸਿੰਘ ਉਬਰਾਏ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ ਉਹਨਾਂ ਦੇ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਸੇਵਾਦਾਰ ਦਿਨ ਰਾਤ ਸੇਵਾ ਵਿੱਚ ਜੁਟੇ ਹੋਏ ਹਨ । ਉਹਨਾਂ ਲੋਕਾਂ ਨੂੰ ਘਰ ਵਿੱਚ ਰਹਿ ਕੇ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ । ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਦਵਿੰਦਰਜੀਤ ਸਿੰਘ ਗਿੱਲ ਨੇ ਲੋੜਵੰਦ ਲੋਕਾਂ ਨੂੰ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਿਰਫ ਲੋੜਵੰਦ ਲੋਕ ਹੀ ਸਾਡੇ ਨਾਲ ਸੰਪਰਕ ਕਰਨ ਤਾਂ ਜੋ ਵੱਧ ਤੋਭ ਵੱਧ ਲੋਕਾਂ ਤੱਕ ਰਾਸ਼ਨ ਪਹੁੰਚ ਸਕੇ । ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਸਿਟੀ ਪ੍ਧਾਨ ਸੁਖਦੇਵ ਸਿੰਘ ਬਰਾੜ, ਦਵਿੰਦਰਜੀਤ ਸਿੰਘ ਗਿੱਲ, ਇਕਬਾਲ ਸਿੰਘ ਖੋਸਾ, ਭਵਨਦੀਪ ਪੁਰਬਾ, ਗੁਰਨਾਮ ਸਿੰਘ ਲਵਲੀ, ਬਲਜੀਤ ਸਿੰਘ ਚਾਨੀ, ਜੁਗਰਾਜ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ, ਗੁਰਬਖਸ਼ ਸਿੰਘ, ਗੁਰਜੀਤ ਸਿੰਘ, ਹਰਤੇਜ ਸਿੰਘ, ਹਰਭਿੰਦਰ ਸਿੰਘ ਜਾਨੀਆਂ, ਜਗਤਾਰ ਸਿੰਘ ਜਾਨੀਆਂ, ਗੁਰਦੀਪ ਸਿੰਘ ਦੀਪ, ਗੁਰਜੋਤ ਸਿੰਘ, ਜਸਵੰਤ ਸਿੰਘ ਪੁਰਾਣੇਵਾਲਾ, ਕਰਮਜੀਤ ਸਿੰਘ ਘੋਲੀਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੇਵਾਦਾਰਾਂ ਨੇ ਹਿੱਸਾ ਲਿਆ ।


