ਵਾਰਡ ਨੰਬਰ 44 ਦੇ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਰਾਸ਼ਨ ਦੀ ਕੀਤੀ ਵੰਡ

ਮੋਗਾ,5 ਅਪਰੈਲ (ਜਸ਼ਨ) :‘‘ ਮੋਗਾ ਹਲਕੇ ਦੇ ਵਿਧਾਇਕ ਡਾ ਹਰਜੋਤ ਕਮਲ ਵੱਲੋਂ ਕਰੋਨਾ ਖਿਲਾਫ਼ ਲੜੀ ਜਾ ਰਹੀ ਜੰਗ ਨੂੰ ਸਫ਼ਲ ਕਰਨ ਅਤੇ ਕਰੋਨਾ ਕਰਫਿਊ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਾ ਦਰਸ਼ਨ ਲਾਲ ਨੇ ਵਾਰਡ ਨੰਬਰ 44 ਵਿਚ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਰਾਸ਼ਨ ਨੂੰ ਵੰਡਣ ਉਪਰੰਤ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਦੱਸਿਆ ਕਿ ਵਿਧਾਇਕ ਡਾ ਹਰਜੋਤ ਕਮਲ ਵੱਲੋਂ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੀ ਪ੍ਰੇਰਨਾ ਸਦਕਾ ਹਰ ਵਾਰਡ ਵਿਚ ਕਾਂਗਰਸ ਦੇ ਜੁਝਾਰੂ ਆਗੂਆਂ ਵੱਲੋਂ ਦਿਨ ਰਾਤ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਨੇਕ ਕਾਰਜ ਵਿਚ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਮੀਨੀਆ ,ਸ.ਸ਼ਿੰਦਰ ਸਿੰਘ ਜੇ ਈ ,ਬਲਤੇਜ ਸਿੰਘ ਬੀ ਐਲ ਓ, ਸੰਨੀ ਕੁਮਾਰ ਸਫਾਈ ਸੇਵਕ , ਹਰੀ ਲਾਲ, ਮਨੋਹਰ ਸਿੰਘ, ਕਿ੍ਰਸ਼ਨ ਮੋਰੀਆ ਅਤੇ ਵਾਰਡ ਨਿਵਾਸੀਆਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।


