ਵਾਰਡ ਨੰਬਰ 3 ਬਸਤੀ ਗੋਬਿੰਦਗੜ੍ਹ ‘ਚ ਵੰਡਿਆ ਰਾਸ਼ਨ

ਮੋਗਾ,11 ਅਪਰੈਲ (ਜਸ਼ਨ) ਕੋਵਿਡ 19 ਵਾਇਰਸ ਤੋਂ ਪੰਜਾਬੀਆਂ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਏ ਕਰਫਿਊ ਦੇ ਚੱਲਦਿਆਂ ਬੇਸ਼ੱਕ ਲੋਕ ਘਰੋਂ ਬਾਹਰ ਨਹੀਂ ਨਿਕਲ ਰਹੇ ਪਰ ਇਸੇ ਦੌਰਾਨ ਪੰਜਾਬ ਸਰਕਾਰ ਦੇ ਯਤਨਾਂ ਅਤੇ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸੀਰਾ ਚਕਰ ਦੀ ਦੇਖ ਰੇਖ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ। ਇਸੇ ਮੁਹਿੰਮ ਤਹਿਤ ਵਾਰਡ ਨੰਬਰ 3 ਬਸਤੀ ਗੋਬਿੰਦਗੜ੍ਹ ‘ਚ ਕਾਂਗਰਸੀ ਆਗੂ ਬਲਵੰਤ ਰਾਏ ਪੰਮਾ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ । ਇਸ ਮੌਕੇ ਪ੍ਰਸ਼ਾਨਿਕ ਅਧਿਕਾਰੀ ਅਤੇ ਵਾਰਡ ਵਾਸੀ ਹਾਜ਼ਰ ਸਨ। ਇਸ ਮੌਕੇ ਕਾਂਗਰਸੀ ਆਗੂ ਬਲਵੰਤ ਰਾਏ ਪੰਮਾ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਆਰੰਭੇ ਸਾਰੇ ਕਾਰਜਾਂ ਲਈ ਨੌਜਵਾਨ ਪੂਰਾ ਸਹਿਯੋਗ ਦੇ ਰਹੇ ਹਨ।