ਵਾਰਡ 36 ਨੂੰ ਸੈਨੇਟਾਈਜ਼ ਕਰਨ ਅਤੇ ਇਲਾਕਾ ਵਾਸੀਆਂ ਨੂੰ ਲੰਗਰ ਵਰਤਾਉਣ ਦਾ ਕੰਮ ਕੌਂਸਲਰ ਕਲੇਰ ਨੇ ਸੰਭਾਲਿਆ

Tags: 

ਲੁਧਿਆਣਾ,12 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 36 ਦੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਵਲੋਂ ਕਰੋਨਾ ਮਹਾਮਾਰੀ ਕਾਰਣ ਲਾਗੂ ਕੀਤੇ ਗਏ ਕਰਫਿੳੂ ਦੌਰਾਨ ਆਪਣੇ ਇਲਾਕਾ ਵਾਸੀਆਂ ਨੂੰ ਹਰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ ਅਤੇ ਐਤਵਾਰ ਨੂੰ ਵੀ ਕੌਂਸਲਰ ਕਲੇਰ ਦੇ ਯਤਨਾਂ ਸਦਕਾ ਵਾਰਡ 36 ਵਿੱਚ ਲੰਗਰ ਵਰਤਾਇਆ ਗਿਆ ਅਤੇ ਵਾਰਡ ਨੂੰ ਸੈਨੇਟਾਈਜ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦੇ ਹੋਏ ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਦੇ ਸਾਰੇ ਕੌਂਸਲਰ ਆਪਣੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਦਿਨ ਰਾਤ ਜੁਟੇ ਹੋਏ ਹਨ ਅਤੇ ਹਰ ਵਾਰਡ ਵਿੱਚ ਲੰਗਰ ਅਤੇ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਇਸ ਦੌਰਾਨ ਉਨ੍ਹਾਂ ਵਾਰਡ ਨੰਬਰ 36 ਦੇ ਇਲਾਕਾ ਵਾਸੀਆਂ ਨੂੰ ਲੰਗਰ ਅਤੇ ਰਾਸ਼ਨ ਰਵਾਨਾ ਕੀਤਾ ਅਤੇ ਕਿਹਾ ਕਿ ਕਿਸੇ ਵੀ ਵਾਰਡ ਵਾਸੀ ਨੂੰ ਰਾਸ਼ਨ ਜਾਂ ਲੰਗਰ ਚਾਹੀਦਾ ਹੋਵੇ ਤਾਂ ਉਹ ਤੁਰੰਤ ਉਨ੍ਹਾਂ ਦੇ ਦਫਤਰ ਨਾਲ ਸੰਪਰਕ ਕਰ ਸਕਦਾ ਹੈ ਅਤੇ ਵਾਰਡ ਵਾਸੀ ਨੂੰ ਕਿਸੇ ਤਰਾਂ ਦੀ ਕਠਿਨਾਈ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਇਲਾਕਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਇਸ ਮਾੜੀ ਘੜੀ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਿਆ ਜਾਵੇ ਅਤੇ ਕਿਤੇ ਵੀ ਭੀੜ ਇਕੱਠੀ ਨਾ ਹੋਣ ਦਿੱਤੀ ਜਾਵੇ ਜਦੋਂ ਕਿ ਘਰ ਤੋਂ ਬਾਹਰ ਤਾਂ ਹੀ ਨਿਕਲਿਆ ਜਾਵੇ, ਜੇਕਰ ਕੋਈ ਜਰੂਰੀ ਕੰਮ ਹੋਵੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੂਰੇ ਵਾਰਡ ਨੂੰ ਸੈਨੇਟਾਈਜ ਕਰਵਾਇਆ ਜਾ ਰਿਹਾ ਹੈ ਤਾਂ ਜੋ ਇਹ ਗੰਭੀਰ ਬਿਮਾਰੀ ਦਾ ਖਾਤਮਾ ਹੋ ਸਕੇ। ਇਸ ਮੌਕੇ ਤੇ ਲਖਬੀਰ ਸਿੰਘ ਸੰਧੂ, ਗੁਰਮੀਤ ਸਿੰਘ, ਨਰਿੰਦਰ ਸਿੰਘ, ਹਰਦੇਵ ਸਿੰਘ, ਗੁਰਦੀਪ ਸਿੰਘ ਤੇ ਹੋਰ ਵੀ ਸ਼ਾਮਲ ਸਨ।