ਸਿੱਖਿਆ ਸਕੱਤਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਮਾਨਸਾ ਦੇ 176 ਸਕੂਲ ਮੁਖੀਆਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ

 ਐੱਸ.ਏ.ਐੱਸ.ਨਗਰ 19 ਅਪਰੈਲ( ਤੇਜਿੰਦਰ ਸਿੰਘ ਜਸ਼ਨ ):  ਸਕੂਲ ਸਿੱਖਿਆ ਵਿਭਾਗ ਹਮੇਸ਼ਾ ਹੀ ਸਿੱਖਿਆ ਦੇ ਖੇਤਰ ਵਿੱਚ ਬਿਹਤਰੀਨ ਕਾਰਜ ਕਰਨ ਵਾਲੇ ਸਕੂਲ ਮੁਖੀਆਂ ਅਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜ਼ਦਾ ਆਇਆ ਹੈ। ਭਾਵੇਂ ਹੁਣ ਕੋਵਿਡ-19 ਤੋਂ ਰੋਕਥਾਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਨੂੰ ਲਾਕਡਾਊਨ ਕੀਤਾ ਗਿਆ ਹੈ। ਫਿਰ ਵੀ ਸਿੱਖਿਆ ਵਿਭਾਗ ਦੇ ਮਿਹਨਤੀ ਅਫ਼ਸਰ ਅਤੇ ਕਰਮਚਾਰੀ ਘਰ ਬੈਠੇ ਹੀ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾ ਰਹੇ ਹਨ। ਸਕੂਲ ਮੁਖੀਆਂ ਨੂੰ ਸਨਮਾਨਿਤ ਕਰਨ ਦੀ ਲੜੀ ਨੂੰ ਬੇਰੋਕ ਜਾਰੀ ਰੱਖਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ 102 ਅਤੇ ਜ਼ਿਲ੍ਹਾ ਮਾਨਸਾ ਦੇ 74 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ/ਹੈੱਡਮਿਸਟ੍ਰੈਸਾਂ ਨੂੰ  ਪ੍ਰਸ਼ੰਸਾ ਪੱਤਰ ਜਾਰੀ ਕਰ ਦਿੱਤੇ ਹਨ। ਸਿੱਖਿਆ ਸਕੱਤਰ ਵੱਲੋਂ ਇਹ ਪ੍ਰਸ਼ੰਸਾ ਪੱਤਰ ਵਿਭਾਗ ਦੇ ਵਟਸਐਪ ਗਰੁੱਪਾਂ ਰਾਹੀਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ , ਸਕੂਲਮੁਖੀਆਂ ਅਤੇ ਅਧਿਆਪਕਾਂ ਤੱਕ ਪਹੁੰਚਾਏ ਹਨ। ਵਿਭਾਗ ਵੱਲੋਂ ਇਹ ਪ੍ਰਸ਼ੰਸਾ ਪੱਤਰ ਸਕੂਲ ਮੁਖੀਆਂ ਨੂੰ ਆਪਣੇ ਸਟਾਫ਼ ਨਾਲ਼ ਮਿਲ ਕੇ ਸਕੂਲ ਦੇ ਵਿਕਾਸ ਅਤੇ ਗੁਣਾਤਮਿਕ ਸਿੱਖਿਆ ਲਈ ਕੀਤੀ ਮਿਹਨਤ,ਅਗਵਾਈ ਅਤੇ ਬਿਹਤਰ ਯੋਜਨਾਬੰਦੀ ਤਹਿਤ 2018-19 ਦੇ ਬੋਰਡ ਦੀਆਂ ਜਮਾਤਾਂ ਦੇ ਸੌ ਫ਼ੀਸਦੀ ਨਤੀਜਿਆਂ ਦੀ ਪ੍ਰਾਪਤੀ ਲਈ ਪ੍ਰਦਾਨ ਕੀਤੇ ਗਏ ਹਨ। ਸਮੂਹ ਅਧਿਆਪਕਾਂ ਵੱਲੋਂ ਸਬੰਧਿਤ ਸਕੂਲ ਮੁਖੀਆਂ ਨੂੰ ਵਟ੍ਹਸਐਪ ਗਰੁੱਪਾਂ ਰਾਹੀਂ ਹੀ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ