ਖੇਤੀਬਾੜੀ ਵਿਭਾਗ ਵੱਲੋਂ ਬੀਜ ਡੀਲਰਾਂ ਦੀ ਕੀਤੀ ਅਚਨਚੇਤ ਚੈਕਿੰਗ,ਝੋਨੇ ਦਾ ਬੀਜ ਨਿਰਧਾਰਤ ਰੇਟ ਤੋਂ ਵੱਧ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਨੂੰਨੀ ਕਾਰਵਾਈ: ਮੁੱਖ ਖੇਤੀਬਾੜੀ ਅਫਸਰ

ਮੋਗਾ 12 ਮਈ:(ਜਸ਼ਨ):ਖੇਤੀਬਾੜੀ ਵਿਭਾਗ ਮੋਗਾ ਵੱਲੋ ਅੱਜ ਵੱਖ ਵੱਖ ਬੀਜ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਜੋ ਮਾਰਕਿਟ ਵਿੱਚ ਅਣਅਧਿਕਾਰਿਤ ਬੀਜ ਦੀ ਵਿਕਰੀ ਅਤੇ ਝੋਨੇ ਦੇ ਬੀਜ ਨਿਰਧਾਰਿਤ ਰੇਟ ਤੋ ਵੱਧ ਦੀ ਵਿਕਰੀ ਨਾ ਹੋਣੀ ਯਕੀਨੀ ਬਣਾਈ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਜਿਂਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਟੀਮਾਂ ਵੱਲੋ ਇਹ ਚੈਕਿੰਗ ਕੀਤੀ ਗਈ। ਇਨ੍ਹਾਂ ਟੀਮਾਂ ਵਿੱਚ ਡਾ: ਕੁਲਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ, ਮੋਗਾ ਅਤੇ ਡਾ: ਸੁਖਰਾਜ ਕੌਰ ਖੇਤੀਬਾੜੀ ਵਿਕਾਸ ਅਫਸਰ (ਇਨਫੋਰਸਮੈਂਟ)ਂ ਮੋਗਾ ਮੌਜੂਦ ਸਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੀਜ ਲੈਣ ਸਮੇ ਬੀਜ ਵਿਕਰੇਤਾਵਾਂ ਤੋ ਪੱਕਾ ਬਿੱਲ ਲੈਣਾ ਯਕੀਨੀ ਬਣਾਉਣ ਅਤੇ ਜੇਕਰ ਕੋਈ ਵੀ ਬੀਜ ਵਿਕਰੇਤਾ ਨਿਰਧਾਰਿਤ ਰੇਟ ਤੋ ਵੱਧ ਬੀਜ ਵੇਚਦਾ ਹੈ ਉਸ ਸਬੰਧੀ ਸੂਚਨਾ ਆਪਣੇ ਸਬੰਧਤ ਖੇਤੀਬਾੜੀ ਵਿਕਾਸ ਅਫ਼ਸਰ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਦੌਰਾਨ ਇਨ੍ਹਾਂ ਬੀਜ ਵਿਕਰੇਤਾਵਾਂ ਦਾ ਰਿਕਾਰਡ ਚੈਕ ਕੀਤਾ ਗਿਆ। ਮੌਕੇ ਤੇ ਕਿਸਾਨਾਂ ਨਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਗੱਲਬਾਤ ਵੀ ਕੀਤੀ ਗਈ ਅਤੇ ਬੀਜ ਦੇ ਰੇਟਾਂ ਸਬੰਧੀ ਕਿਸਾਨਾਂ ਤੋਂ ਪੜ੍ਹਤਾਲ ਕੀਤੀ ਗਈ। ਇਸ ਸਮੇਂ ਕਿਸਾਨਾਂ ਵੱਲੋਂ ਲਏ ਪੱਕੇ ਬਿੱਲ ਵੀ ਵੇਖੇ ਗਏ ਅਤੇ ਬੀਜ ਡੀਲਰਾਂ ਵੱਲੋਂ ਖਰੀਦੇ ਗਏ ਬੀਜਾਂ ਸਬੰਧੀ ਪੜ੍ਹਤਾਲ ਕੀਤੀ ਗਈ। ਇਸ ਮੌਕੇ ਤੇ ਖੇਤੀ ਅਧਿਕਾਰੀਆਂ ਵੱਲੋਂ ਬੀਜ ਦੇ ਸੈਂਪਲ ਵੀ ਭਰੇ ਗਏ। ਇਸ ਮੌਕੇ ਸਮੂਹ ਬੀਜ ਡੀਲਰ ਸਿਰਫ ਸਿਫਾਰਸ਼ਸ਼ੁਦਾ ਬੀਜਾਂ ਦੀ ਹੀ ਵਿਕਰੀ ਕਰਨ ਅਤੇ ਬੀਜ ਵੇਚਣ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ ਜ਼ਰੂਰ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਬੀਜ ਵਿਕਰੇਤਾ ਅਣਅਧਿਕਾਰਤ ਬੀਜ ਦੀ ਵਿਕਰੀ ਕਰਦਾ ਫੜਿਆ ਗਿਆ ਜਾਂ ਬਿਨ੍ਹਾਂ ਬਿੱਲ ਤੋਂ ਬੀਜ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਿਰਫਸਿਫਾਰਸ਼ੁਦਾ ਬੀਜ ਹੀ ਖਰੀਦਣ ਨੂੰ ਪਹਿਲ ਦਿੱਤੀ ਜਾਵੇ।