ਡੀ.ਐਸ.ਪੀ ਜਸਬਿੰਦਰ ਸਿੰਘ ਨੇ ਬਾਘਾਪੁਰਾਣਾ ਦਾ ਸੰਭਾਲਿਆ ਚਾਰਜ

ਬਾਘਾਪੁਰਾਣਾ ,28 ਮਈ (ਜਸਵੰਤ ਗਿੱਲ) ਸਬ ਡਿਵੀਜ਼ਨ ਦੇ ਨਵੇਂ ਆਏ ਡੀ.ਐੱਸ.ਪੀ ਜਸਬਿੰਦਰ ਸਿੰਘ ਨੇ ਬੀਤੇ ਕੱਲ ਚਾਰਜ ਸੰਭਾਲ ਲਿਆ। ਡੀ.ਐਸ.ਪੀ ਜਸਬਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲਾ ਪੁਲਸ ਮੁਖੀ ਐੱਸ.ਐੱਸ.ਪੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕਾਂ ਦੀ ਭਲਾਈ ਲਈ ਪੁਲਸ ਦਿਨ-ਰਾਤ ਤੱਤਪਰ ਹੈ ਅਤੇ ਗਲਤ ਅਨਸਰਾਂ ਨੂੰ ਨੱਥ ਪਾਉਣ ਲਈ ਤਿਆਰ ਰਹੇਗੀ,  ਪਰ ਇਸਦੇ ਨਾਲ ਹੀ ਸ਼ਹਿਰ ਨਿਵਾਸੀਆਂ ਅਤੇ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ ਹੈ॥ ਉਨ੍ਹਾਂ ਕਿਹਾ ਕਿ ਭਿਆਨਕ ਕੋਰੋਨਾ ਦੀ ਬਿਮਾਰੀ ਤੋਂ ਲੋਕਾਂ ਨੂੰ ਬਚਣ ਲਈ ਮਾਸਕ ਪਹਿਨਣਾ ਜ਼ਰੂਰੀ ਹੈ ਅਤੇ ਇਸਦੇ ਨਾਲ ਹੀ ਲੋਕ ਆਪਸੀ ਦੂਰੀ ਬਣਾ ਕੇ ਰੱਖਣ ਤਾਂ ਜੋ ਇਸ ਬਿਮਾਰੀ ਤੋਂ ਛੁਟਕਾਰਾ ਮਿਲ ਸਕੇ।ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਆਪਸੀ ਭਾਈਚਾਰਕ ਸਾਂਝ ਨੂੰ ਬਣਾ ਕੇ ਰੱਖਣ ਅਤੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹਰ ਪੱਖੋਂ ਹਰ ਵਕਤ ਹੀ ਆਪਣਾ ਧਿਆਨ ਰੱਖਣ। ਜਦੋਂ ਡੀ.ਐੱਸ.ਪੀ ਬਾਘਾਪੁਰਾਣਾ ਤੋਂ ਪੁੱਛਿਆ ਗਿਆ ਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਮਾਸਕ ਪਹਿਣ ਕੇ ਗਲਤ ਅਨਸਰ ਲੋਕਾਂ ਦੀ ਲੁੱਟ ਖੋਹ ਕਰ ਸਕਦੇ ਹਨ ਤਾਂ ਉਨ੍ਹਾਂ ਜਵਾਬ ਦਿੰਦਿਆ ਕਿਹਾ ਕਿ ਸਾਡੇ ਪੁਲਸ ਮੁਲਾਜ਼ਮ,ਪੀ.ਸੀ.ਆਰ ਵਾਲੇ ਦਿਨ-ਰਾਤ ਮੋਟਰ ਸਾਈਕਲਾਂ ਤੇ ਗਸ਼ਤ ਕਰ ਰਹੇ ਹਨ। ਜੇਕਰ ਕੋਈ ਵੀ ਗਲਤ ਅਨਸਰ ਕਿਸੇ ਵੀ ਥਾਂ ਤੇ ਸ਼ੱਕੀ ਹਾਲਾਤ ਵਿਚ ਪਤਾ ਲੱਗਦਾ ਹੈ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਪੁਲਿਸ ਉਸਨੂੰ ਤੁਰੰਤ ਹਿਰਾਸਤ ਵਿੱਚ ਲੈ ਕੇ ਪੁੱਛ ਪੜਤਾਲ ਕਰੇਗੀ। ਇਸ ਮੌਕੇ ਉਨ੍ਹਾਂ ਟ੍ਰੈਫਿਕ ਪੁਲਸ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਮੋਟਰ ਸਾਈਕਲ ਸਵਾਰ ਬਿਨ੍ਹਾਂ ਮਾਸਕ ਤੋਂ ਪਾਇਆ ਜਾਂਦਾ ਹੈ ਤਾਂ ਉਸ ਤੋਂ ਮੌਕੇ 'ਤੇ ਹੀ ਜੁਰਮਾਨਾਂ ਲਿਆ ਜਾਵੇ।