ਵਿਧਾਇਕ ਡਾ: ਹਰਜੋਤ ਕਮਲ ਦੇ ਨਿਰੰਤਰ ਯਤਨਾਂ ਸਦਕਾ ਵਾਰਡ ਨੰਬਰ 35 ‘ਚ ਹੋਇਆ ਨਵੀਂ ਸੜਕ ਦਾ ਨਿਰਮਾਣ

ਮੋਗਾ,28 ਮਈ (ਜਸ਼ਨ): ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਹਲਕੇ ਦੇ ਵਿਕਾਸ ਲਈ ਨਿਰੰਤਰ ਯਤਨ ਜਾਰੀ ਹਨ । ਹਲਕੇ ‘ਚ ਪੈਂਦੇ ਪਿੰਡਾਂ ਅਤੇ ਮੋਗਾ ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਦਿਆਂ ਬੀਤੇ ਦਿਨ ਪਿੰਡਾਂ ਵਿਚ ਪੰਜ ਘੋਨੇ ਪੁਲਾਂ ਨੂੰ ਚੌੜਾ ਕਰਵਾਉਣ ਉਪਰੰਤ ਅੱਜ ਡਾ: ਹਰਜੋਤ ਕਮਲ ਨੇ ਮੋਗਾ ਸ਼ਹਿਰ ਦੇ ਵਾਰਡ ਨੰਬਰ 35 ਵਿਚ ਪਰਵਾਨਾ ਨਗਰ ਤੋਂ ਵੇਦਾਂਤ ਨਗਰ ਤੱਕ ਟੁੱਟ ਚੁੱਕੀ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ: ਹਰਜੋਤ ਕਮਲ ਨੇ ਆਖਿਆ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬਾ ਸਰਕਾਰ ਵਿਕਾਸ ਦੇ ਮੁੱਦੇ ਨੂੰ ਲੈ ਕੇ ਸੱਤਾ ਵਿਚ ਆਈ ਸੀ ਅਤੇ ਸੂਬੇ ਦੀ ਆਰਥਿਕ ਦਸ਼ਾ ਠੀਕ ਨਾ ਹੋਣ ਦੇ ਬਾਵਜੂਦ ਹੁਣ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਲੋਕਾਂ ਦੀ ਸਹੂਲਤ ਲਈ ਹਰ ਪ੍ਰੌਜੈਕਟ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਗੌਰਵ ਗਰਗ ਵਾਰਡ ਇੰਚਾਰਜ ਨੇ ਆਖਿਆ ਕਿ ਇਹ ਸੜਕ ਬਣਨ ਨਾਲ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਏ ਅਤੇ ਉਹ ਵਿਧਾਇਕ ਡਾ: ਹਰਜੋਤ ਕਮਲ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਸੜਕ ’ਤੇ ਪ੍ਰੀਮਿਕਸ ਪੁਆ ਕੇ ਨਵੀਂ ਸੜਕ ਦਾ ਨਿਰਮਾਣ ਕਰਵਾਇਆ ਹੈ। ਇਸ ਮੌਕੇ ਉਹਨਾਂ ਨਾਲ ਸੁਰੇਸ਼ ਗਰਗ ,ਕਰਮ ਕੰਬੋਜ,ਪ੍ਰੀਤ ਕੁਮਾਰ,ਕੁਣਾਲ ਸ਼ਰਮਾ,ਲਾਲਾ ਤਾਇਲ ਅਤੇ ਵਾਰਡ ਵਾਸੀ ਹਾਜ਼ਰ ਸਨ।