ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ ਸਲਾਨਾ 20ਵੀਂ ਬਰਸੀ ਮਨਾਈ

ਮੋਗਾ, 28 ਮਈ (ਜਸ਼ਨ)- ਮੋਗਾ ਦੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ ਸਲਾਨਾ 20ਵੀਂ ਬਰਸੀ ਸ਼ਹੀਦ ਦੇ ਪਰਿਵਾਰ ਵਲੋਂ ਪਿੰਡ ਵਾਸੀਆ ਦੇ ਸਹਿਯੋਗ ਨਾਲ ਮਨਾਈ ਗਈ। ਇਸ ਮੌਕੇ ਤੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੇ ਆਦਮ ਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕਰ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ 25 ਮਈ 2001 ਨੂੰ ਜੰਮੂ ਕਸ਼ਮੀਰ ਦੇ ਉਧਮਪੁਰ ਜਿਲ੍ਹੇ ਵਿੱਚ ਦੁਸ਼ਮਨਾ ਨਾਲ ਲੋਹਾ ਲੈਂਦੇ ਹੋਏ ਅਵਤਾਰ ਸਿੰਘ ਸ਼ਹਾਦਤ ਦਾ ਜਾਮ ਪੀ ਗਏ ਸਨ, ਜਿਨ੍ਹਾਂ ਦੀ ਯਾਦ ਵਿੱਚ ਹਰ ਸਾਲ ਸ਼ਰਧਾਂਜਲੀ ਸਮਾਰੋਹ ਸ਼ਹੀਦ ਹੌਲਦਾਰ ਅਵਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਇਆ ਜਾਂਦਾ ਹੈ। ਇਸ ਮੌਕੇ ਤੇ ਸ਼ਰਧਾਂਜਲੀ ਦੇਣ ਵਾਲਿਆ ਵਿੱਚ ਸਰਪੰਚ ਇਕਬਾਲ ਸਿੰਘ, ਸ਼ਹੀਦ ਦਾ ਸਮੁੱਚਾ ਪਰਿਵਾਰ, ਪਿੰਡ ਦੇ ਸਾਬਕਾ ਫੌਜੀ ਆਦਿ ਹਾਜ਼ਰ ਸਨ। 'ਸਾਡਾ ਮੋਗਾ ਡੌਟ ਕੌਮ’ ਦੀ ਸਮੁੱਚੀ ਟੀਮ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ ਕੁਰਬਾਨੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ।


