ਮਾਉਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਮਨਾਇਆ

ਮੋਗਾ, 7 ਜੂਨ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸ਼ਹਿਰ ਦੇ ਪ੍ਰਮੁੱਖ ਉਦੋਗਪਤੀ ਤੇ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚੱਲ ਰਹੇ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵੱਲੋਂ ਅੱਜ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਹਰ ਸਾਲ 7 ਜੂਨ ਨੂੰ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਜਿਸ ਵਿਚ ਖੁਰਾਕ ਸੁਰੱਖਿਆ, ਮਨੁੱਖੀ ਸਿਹਤ, ਖੇਤੀਬਾੜੀ ਆਦਿ ਬਾਰੇ ਜਾਣਕਾਰੀ ਸਕੂਲ ਦੇ ਮਾਹਿਰ ਟੀਚਰਾਂ ਵੱਲੋਂ ਦਿੱਤੀ ਗਈ। ਉਹਨਾਂ ਕਿਹਾ ਕਿ ਇਸ ਸਾਲ ਕੋਰੋਨਾ ਵਾਇਰਸ ਦੇ ਫੈਲਣ ਕਾਰਨ ਸਾਰੀਆਂ ਗਤੀਅਵਿਧੀਆਂ ਆਨਲਾਈਨ ਚੱਲ ਰਹੀਆਂ ਹਨ। ਇਸ ਸਾਲ ਦਾ ਦਿਨ ਮਨਾਉਣ ਲਈ ਵੱਖ ਵੱਖ ਤਰਾਂ ਦੇ ਸਲਾਦ ਬਣਾਉਣ ਅਤੇ ਅੱਗ ਦੇ ਸੇਕ ਬਿਨ੍ਹਾਂ ਖਾਣਾ ਪਕਾਉਣਾ ਅਤੇ ਸਮੂਹ ਗਾਇਨ ਵਰਗੀਆਂ ਕੁੱਝ ਗਤੀਵਿਧੀਆਂ ਰਾਹੀਂ  ਵਿਸ਼ਵ ਖੁਰਾਕ ਸੁਰੱਖਿਆ ਦਿਵਸ ’ਤੇ ਮਾਉਟ ਲਿਟਰੇਰੀਅਨ ਵੱਲੋਂ ਸਿਹਤ, ਦਿਲ, ਸ਼ਰੀਰ ਨੂੰ ਤੰਦਰੁਸਤ ਰੱਖਣ ਦਾ ਸੰਦੇਸ ਦਿੱਤਾ ਗਿਆ। ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਇਹਨਾਂ ਗਤੀਵਿਧੀਆ ਦਾ ਮੁੱਖ ਫੋਕਸ ਲੋਕਾਂ ਨੂੰ ਖੁਰਾਕ ਸੁਰੱਖਿਆ ਦੇ ਲਾਭਾ ਬਾਰੇ ਜਾਣਕਾਰੀ ਦੇਣਾ ਹੈ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਸਕੂਲ ਵੱਲੋਂ ਇਸ ਪ੍ਰਕਾਰ ਦੀ ਐਕਟੀਵਿਟੀ ਦਾ ਆਯੋਜਨ ਅੱਗੇ ਵੀ ਨਿਰੰਤਰ ਜਾਰੀ ਰਹੇਗਾ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਅੰਦਰ ਛੁੱਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਇਸ ਪ੍ਰਕਾਰ ਦੀ ਗਤੀਵਿਧੀ ਕਰਵਾਈ ਜਾਂਦੀ ਹੈ।