20,000 ਰੁਪਏ ਰਿਸ਼ਵਤ ਲੈਂਦਾ, ਵਕਫ਼ ਬੋਰਡ ਦਾ ਮੁਲਾਜਮ ,ਵਿਜੀਲੈਂਸ ਵੱਲੋਂ ,ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 10 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਵਕਫ਼ ਬੋਰਡ ਦੇ ਮੁਲਾਜਮ ਨੰੂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਪੰਜਾਬ ਵਕਫ਼ ਬੋਰਡ ਮਾਨਸਾ ਵਿਖੇ ਤਾਇਨਾਤ ਰੈਂਟ ਕਲਰਕ ਜਾਵੇਦ ਇਕਬਾਲ ਨੰੂ ਸ਼ਿਕਾਇਤਕਰਤਾ ਜਗਦੀਸ਼ ਸਿੰਘ ਦੀ ਸ਼ਿਕਾਇਤ ’ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫਤਾਰ ਕਰ ਲਿਆ।ਇਸ ਸਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਸਾਲ 1994 ਵਿਚ ਪੰਜਾਬ ਵਕਫ ਬੋਰਡ ਦਾ ਪਲਾਟ ਲੀਜ ’ਤੇ ਲਿਆ ਗਿਆ ਸੀ। ਉਕਤ ਪਲਾਟ ਦੀ ਲੀਜ ਵਿਚ ਵਾਧਾ ਕਰਨ ਬਦਲੇ ਉਕਤ ਕਲਰਕ ਵਲੋ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੈਂਟ ਕਲਰਕ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ