ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸਦਾ ਵਿਚੋਲਾ ਵਿਜੀਲੈਂਸ ਬਿਊਰੋ ਵਲੋ ਕਾਬੂ
ਚੰਡੀਗੜ੍ਹ, 10 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਕੋਹਾੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪਲਵਿੰਦਰ ਸਿੰਘ ਅਤੇ ਉਸਦੇ ਵਿਚੋਲੇ ਅਮਿਲ ਭਾਟਿਆ ਨੰੂ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਵਿਚੌਲੇ ਨੰੂ ਸ਼ਿਕਾਇਤਕਰਤਾ ਰਕੇਸ਼ ਕੁਮਾਰ ਵਾਸੀ ਬਸੰਤ ਵਿਹਾਰ ਜਿਲਾ ਲੁਧਿਆਣਾ ਦੀ ਸ਼ਿਕਾਇਤ ’ਤੇ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਵਿਚੋਲੇ ਵਲੋਂ ਉਸ ਦੇ ਪਲਾਟ ਦਾ ਇੰਤਕਾਲ ਕਰਨ ਬਦਲੇ 8500 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7500 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਅਤੇ ਵਿਚੋਲੇ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।