ਐੱਸ.ਐੱਸ.ਪੀ. ਮੋਗਾ ਵੱਲੋਂ ਗਾਰਡੀਅਨਜ ਆੱਫ ਗਵਰਨੈਂਸ ਮੋਗਾ ਦੀ ਟੀਮ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ
ਮੋਗਾ, 16 ਜੂਨ (ਜਸ਼ਨ) : ਅੱਜ ਸ਼੍ਰੀ ਹਰਮਨਬੀਰ ਸਿੰਘ ਗਿੱਲ, ਪੀ.ਪੀ.ਐੱਸ., ਐੱਸ.ਐੱਸ.ਪੀ. ਮੋਗਾ ਵੱਲੋਂ ਗਾਰਡੀਅਨਜ ਆੱਫ ਗਵਰਨੈਂਸ ਮੋਗਾ ਦੀ ਟੀਮ ਨੂੰ ਪ੍ਰਸੰਸ਼ਾ ਪੱਤਰ ਦਰਜਾ ਤੀਜਾ ਦੇ ਕੇ ਸਨਮਾਨਿਤ ਕੀਤਾ ਗਿਆ। GOG ਮੁਖੀ ਕਰਨਲ ਬਲਕਾਰ ਸਿੰਘ ਅਤੇ ਉਹਨਾਂ ਦੀ ਟੀਮ ਨੇ ਕੋਵਿਡ-19 ਮਹਾਂਮਾਰੀ ਤੇ ਫਤਿਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇ ਕੇ ਅਹਿਮ ਭੂਮਿਕਾ ਨਿਭਾਈ ਹੈ। ਟੀਮ ਜੀ.ਓ.ਜੀ. ਨੇ ਕਰੋਨਾ ਬਿਮਾਰੀ ਤੋਂ ਬਚਾਅ ਲਈ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਰੈਲੀ ਕੱਢੀ। ਹਾੜ੍ਹੀ ਦੇ ਸੀਜਨ ਦੌਰਾਨ ਅਨਾਜ ਮੰਡੀਆਂ ਵਿੱਚ ਟ੍ਰੈਫਿਕ ਕੰਟਰੋਲ ਕਰਨ ਅਤੇ ਲੇਬਰ ਨੂੰ ਸਮਾਜਿਕ ਦੂਰੀ ਬਣਾਉਣ ਸਬੰਧੀ ਜਾਗਰੂਕ ਕੀਤਾ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ