ਬਜੁਰਗਾਂ ਦੀ ਸਿਹਤ ਦਾ ਧਿਆਨ ਰੱਖਣ ਲਈ ਬਿਰਧ ਆਸ਼ਰਮ ਚੰਦ ਪੁਰਾਣਾ ਦੇ ਮੁੱਖ ਸੰਚਾਲਕ ਬਾਬਾ ਗੁਰਦੀਪ ਸਿੰਘ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਵੱਲੋਂ ਕੀਤੀਆਂ ਜਾ ਰਹੀਆਂ ਨੇ ਨਿਰੰਤਰ ਮੀਟਿੰਗਾਂ
ਮੋਗਾ 22 ਜੂਨ:(ਜਸ਼ਨ) : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਅਤੇ ਮਾਨਯੋਗ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਚੇਅਰਮੈਨ ਸ਼੍ਰੀ ਮੁਨੀਸ਼ ਸਿੰਗਲ ਦੀਆਂ ਹਦਾਇਤਾਂ ਤਹਿਤ ਅੱਜ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਬਗੀਚਾ ਸਿੰਘ, ਨੇ ਸ਼ਹੀਦ ਬਾਬਾ ਤੇਗਾ ਸਿੰਘ ਜੀ ਬਿਰਧ ਆਸ਼ਰਮ, ਚੰਦ ਪੁਰਾਣਾ ਵਿਖੇ ਦੌਰਾ ਕੀਤਾ। ਉਹਨਾਂ ਇਸ ਬਿਰਧ ਆਸ਼ਰਮ ਵਿਖੇ ਰਹਿ ਰਹੇ ਬਜੁਰਗਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਨੂੰ ਫਲ ਵੀ ਵੰਡੇ। ਉਹਨਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਆਸ਼ਰਮ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਬਜੁਰਗਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਲੀਗਲ ਏਡ ਦੀ ਵੀ ਸਥਾਪਨਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਬਿਰਧ ਆਸ਼ਰਮ ਦੇ ਮੁੱਖ ਸੰਚਾਲਕ ਬਾਬਾ ਗੁਰਦੀਪ ਸਿੰਘ ਜੀ ਨਾਲ ਵੀ ਸਮੇਂ ਸਮੇਂ ਤੇ ਮੀਟਿੰਗਾਂ ਕੀਤੀਆਂ ਗਈਆਂ ਹਨ, ਤਾਂ ਜੋ ਇਹਨਾਂ ਬਿਰਧ ਬਜੁਰਗਾਂ ਦੀ ਸਿਹਤ ਦਾ ਧਿਆਨ ਰੱਖਿਆ ਜਾ ਸਕੇ। ਇਸ ਸਮੇਂ ਉਹਨਾਂ ਨਾਲ ਸ਼੍ਰੀ ਰਾਜੇਸ਼ ਸਰਮਾਂ, ਪੈਨਲ ਐਡਵੋਕੇਟ, ਸ਼੍ਰੀ ਸੁਖਮੰਦਰ ਸਿੰਘ ਅਤੇ ਸ਼੍ਰੀਮਤੀ ਗੁਰਪ੍ਰੀਤ ਕੌਰ ਪੈਰਾ ਲੀਗਲ ਵਲੰਟੀਅਰ ਹਾਜਰ ਸਨ।ਉਹਨਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਮੁਹਾਲੀ ਜੀਆਂ ਦੀਆਂ ਹਦਾਇਤਾਂ ਅਨੁਸਾਰ ਪੈਰਾ ਲੀਗਲ ਵਲੰਟੀਅਰਜ਼ ਨੂੰ ਵਾਇਆ ਵੀਡੀਓ ਐਪ ਰਾਹੀਂ ਟ੍ਰੇਨਿੰਗ ਦਿੱਤੀ ਗਈ। ਉਹਨਾਂ ਦੱਸਿਆ ਕਿ ਪੋਕਸੋ ਐਕਟ 2012 (ਸੋਧ ਬਿੱਲ 2019) ਬਾਰੇ ਸ਼੍ਰੀ ਪ੍ਰੀਤਇੰਦਰ ਸਿੰਘ ਗਿੱਲ, ਪੈਨਲ ਐਡਵੋਕਟ ਅਤੇ ਸ਼੍ਰੀ ਰਾਜੇਸ਼ ਸਰਮਾਂ ਪੈਨਲ ਐਡਵੋਕੇਟ ਨੇ ਘਰੇਲੂ ਹਿੰਸਾਂ ਐਕਟ 2005 ਬਾਰੇ ਟ੍ਰੇਨਿੰਗ ਦਿੱਤੀ। ਉਹਨਾਂ ਦੱਸਿਆ ਕਿ ਇਹ ਪੈਰਾ ਲੀਗਲ ਵਲੰਟੀਅਰਜ਼ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ