ਮਿਸ਼ਨ ਫਤਿਹ: ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 2 ਕੋਵਿਡ ਪੋਜ਼ੀਟਿਵ ਮਰੀਜ਼ਾਂ ਨੂੰ ਸਫਲਤਾਪੂਰਵਰ ਪਲਾਜ਼ਮਾ ਥੈਰੇਪੀ ਦਿੱਤੀ ਗਈ : ਸੋਨੀ
ਚੰਡੀਗੜ•, 24 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਿਸ਼ਨ ਫਤਿਹ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁੱਕੇ ਜਾ ਕਦਮਾਂ ਅਧੀਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 2 ਕੋਵਿਡ ਪੋਜ਼ੀਟਿਵ ਮਰੀਜ਼ਾਂ ਨੂੰ ਸਫਲਤਾਪੂਰਵਕ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ।
ਇਹ ਜਾਣਕਾਰੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਇਕ ਪੱਤਰ ਜਾਰੀ ਕਰਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਕਰਨ ਦੀ ਪ੍ਰਵਾਨਗੀ ਦਿੱਤੀ ਸੀ, ਜਿਸ ਸਦਕਾ ਜੀਐਮਸੀ, ਅੰਮ੍ਰਿਤਸਰ ਵਿਖੇ 2 ਮਰੀਜ਼ਾਂ ਨੂੰ ਰਾਤ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ। ਇਹ ਮਰੀਜ਼ ਗੁਰੂ ਨਾਨਕ ਦੇਵ ਹਸਤਪਾਲ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਦਾਖਲ ਸਨ, ਜਿਨ•ਾਂ ਵਿੱਚੋਂ ਇਕ ਪਠਾਨਕੋਟ ਨਾਲ ਸਬੰਧਤ ਹੈ ਜਦਕਿ ਦੂਜਾ ਅੰਮ੍ਰਿਤਸਰ ਨਾਲ ਸਬੰਧ ਰੱਖਦਾ ਹੈ।
ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਨੇ ਦੱਸਿਆ ਕਿ ਛੇਹਰਟਾ (ਅੰਮ੍ਰਿਤਸਰ) ਨਾਲ ਸਬੰਧਤ ਕੋਵਿਡ-19 ਤੋਂ ਸਿਹਤਯਾਬ ਹੋਏ ਵਿਅਕਤੀ ਵੱਲੋਂ ਕੱਲ ਦਾਨ ਕੀਤਾ ਗਿਆ ਪਲਾਜ਼ਮਾਂ ਇਨ•ਾਂ ਮਰੀਜ਼ਾਂ ਨੂੰ ਚੜ•ਾਇਆ ਗਿਆ ਹੈ। ਇਹ ਵਿਅਕਤੀ ਦੁਬਈ ਤੋਂ ਪਰਤਣ 'ਤੇ ਕੋਵਿਡ ਪੋਜ਼ੀਟਿਵ ਪਾਇਆ ਗਿਆ ਸੀ। ਉਨ•ਾਂ ਦੱਸਿਆ ਕਿ ਪਲਾਜ਼ਮਾ ਥੈਰੇਪੀ ਰਾਤ 3:35 ਵਜੇ ਸ਼ੁਰੂ ਕੀਤੀ ਗਈ ਸੀ ਅਤੇ ਸਫਲਤਾਪੂਰਵਕ ਪੂਰੀ ਕੀਤੀ ਗਈ, ਜਿਸ ਤੋਂ ਬਾਅਦ ਮਰੀਜ਼ਾਂ ਦੀ ਸਥਿਤੀ ਵਿੱਚ ਤੇਜ਼ੀ ਨਾਲ ਸੁਧਾਰ ਲਈ ਡਾਕਟਰਾਂ ਅਤੇ ਹੋਰ ਪੈਰਾ ਮੈਡਿਕਸ ਵੱਲੋਂ ਇਨ•ਾਂ ਦੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ।
ਸ਼੍ਰੀ ਸੋਨੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਆਈ. ਸੀ. ਐਮ. ਆਰ. ਵੱਲੋਂ ਕੌਮੀ ਕਲੀਨਿਕਲ ਟਰਾਇਲ ਅਧੀਨ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਇਲਾਜ ਕਰਨ ਦੀ ਪ੍ਰਵਾਨਗੀ ਮਿਲੀ ਸੀ, ਜੋ ਕਿ ਇਸ ਥੈਰੇਪੀ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਇਕ ਮੋਹਰੀ ਇੰਸਟੀਚਿਊ ਬਣ ਗਿਆ ਹੈ । ਇਥੇ ਕੋਰੋਨਾ ਵਾਇਰਸ ਤੋਂ ਗੰਭੀਰ ਰੂਪ ਵਿੱਚ ਪੀੜਤ ਵਿਅਕਤੀ ਨੂੰ ਪਲਾਜ਼ਮਾ ਚੜ•ਾਇਆ ਗਿਆ ਸੀ, ਜਿਸ ਦੀ ਸਥਿਤੀ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਉਹ ਨਿਗਰਾਨੀ ਅਧੀਨ ਹੈ।
ਉਨ•ਾਂ ਦੱਸਿਆ ਕਿ ਪਲਾਜ਼ਮਾ ਥੈਰੇਪੀ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਦੁਨੀਆ ਭਰ ਵਿੱਚ ਵਰਤੀ ਜਾ ਰਹੀ ਹੈ। ਕੋਨਵਾਲੇਸੈਂਟ ਪਲਾਜ਼ਮਾ ਕੋਵਿਡ-19 ਦੇ ਲੱਛਣਾਂ ਵਾਲੇ ਠੀਕ ਹੋਏ ਕਿਸੇ ਵੀ ਮਰੀਜ਼ ਤੋਂ ਲਿਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਇਕ ਵਾਰ ਜਦੋਂ ਮਰੀਜ਼ ਦੀ ਰਿਪੋਰਟ (ਆਰਟੀ-ਪੀਸੀਆਰ) ਨੈਗੇਟਿਵ ਹੋ ਜਾਂਦੀ ਹੈ ਤਾਂ ਉਹ 14 ਦਿਨਾਂ ਬਾਅਦ ਆਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ ਕਿਉਂਕਿ ਉਸ ਦੇ ਖੂਨ ਵਿਚ ਐਂਟੀਬਾਡੀਜ਼ ਹੁੰਦੀਆਂ ਹਨ, ਜੋ ਬਿਮਾਰੀ ਨੂੰ ਠੀਕ ਕਰਨ ਵਿਚ ਸਹਾਇਤਾ ਕਰ ਸਕਦੀਆਂ ਹਨ।
ਉਨ•ਾਂ ਇਸ ਸਿਹਤ ਸੰਕਟ ਨੂੰ ਜਿੱਤਣ ਲਈ ਇਸ ਕੰਮ ਵਿੱਚ ਸ਼ਾਮਲ ਸਾਰੇ ਡਾਕਟਰਾਂ ਅਤੇ ਅਮਲੇ ਦੀ ਸ਼ਲਾਘਾ ਕਰਦਿਆਂ ਕੋਵਿਡ-19 ਤੋਂ ਸਿਹਤਯਾਬ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਪਲਾਜ਼ਮਾਂ ਦਾਨ ਕਰ ਕੇ ਇਸ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਿਸ਼ਨ ਫਤਿਹ ਤਹਿਤ ਕੋਵਿਡ 19 ਦੇ ਟਾਕਰੇ ਲਈ ਸਰਕਾਰੀ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨਵੀਨ ਵਿਧੀਆਂ ਰਾਹੀਂ ਇਲਾਜ ਕਰਨ ਲਈ ਵੀ ਉਪਰਾਲੇ ਕੀਤੇ ਹਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ