ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੂੰ ਥਾਪੜਾ ਦਿੰਦਿਆਂ ਆਖਿਆ ‘‘ਨਿਹਾਲ ਸਿੰਘ ਵਾਲਾ ਇਲਾਕੇ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ ’’

ਮੋਗਾ, 10 ਜੁਲਾਈ (ਜਸ਼ਨ)   ਪੰਜਾਬ ਸਰਕਾਰ ਵੱਲੋਂ  ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੂੰ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦਾ ਚੇਅਰਮੈਨ ਨਿਯੁਕਤ ਕਰਨ ਦੇ ਫੈਸਲੇ ਉਪਰੰਤ ਜਿਥੇ ਵੱਖ ਵੱਖ ਆਗੂਆਂ ਵਲੋਂ ਤਖਤੂਪੁਰਾ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਨੇ ਓਥੇ ਅੱਜ ਪਰਮਪਾਲ ਸਿੰਘ ਤਖ਼ਤੂਪੁਰਾ ਅਤੇ ਉਹਨਾਂ ਦੇ ਪਿਤਾ ਜ਼ਿਲਾ ਪ੍ਰੀਸ਼ਦ ਮੈਂਬਰ ਜਗਰੂਪ ਸਿੰਘ ਤਖਤੂਪੁਰਾ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਦਾਰ ਲਾਲ ਸਿੰਘ ਨਾਲ ਮੁਲਾਕਾਤ ਕਰਦਿਆਂ ,ਉਹਨਾਂ ਦਾ ਮੂੰਹ ਮਿੱਠਾ ਕਰਵਾਇਆ । ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਦਾਰ ਲਾਲ ਸਿੰਘ ਨੇ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੂੰ ਥਾਪੜਾ ਦਿੰਦਿਆਂ ਆਖਿਆ ਕਿ ਉਹ ਆਪਣੇ ਪਿਤਾ ਵਾਂਗ ਹੀ ਲੋਕਾਂ ਨੂੰ ਸਮਰਪਿਤ ਹੋ ਕੇ ਇਲਾਕੇ ਦੇ ਸੇਵਾ ਕਰਨ  ।ਉਹਨਾਂ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੂੰ ਭਰੋਸਾ ਦਿੱਤਾ ਕਿ ਨਿਹਾਲ ਸਿੰਘ ਵਾਲਾ ਇਲਾਕੇ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ । ਇਸ ਮੌਕੇ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਚੇਅਰਮੈਨ ਸਰਦਾਰ ਲਾਲ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਮੁੱਚੀ ਕਾਂਗਰਸ ਹਾਈ ਕਮਾਂਡ ਅਤੇ ਮਾਨਯੋਗ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕ ਹਿਤੈਸ਼ੀ ਨੀਤੀਆਂ ਮੁਤਾਬਕ ਦ੍ਰਿੜ ਸੰਕਲਪ ਹੋ ਕੇ ਲੋਕ ਸੇਵਾ ਕਰਦੇ ਰਹਿਣਗੇ ਤਾ ਕਿ ਉਹ ਇਸ ਵਕਾਰੀ ਅਹੁਦੇ ਦੀ ਸ਼ਾਨ ਨੂੰ ਵਧਾ ਸਕਣ । ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ