ਮਾਰਕੀਟ ਕਮੇਟੀਆਂ ਵੱਲੋਂ ਕਿਸਾਨਾਂ ਦੇ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਸ਼ੁਰੂ:-ਚੇਅਰਮੈਨ ਜਸਵਿੰਦਰ ਸਿੰਘ ਕੁੱਸਾ

ਨਿਹਾਲ ਸਿੰਘ ਵਾਲਾ,17 ਜੁਲਾਈ (ਜਸ਼ਨ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਲਿਆਂਦੀ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਮੰਡੀ ਬੋਰਡ/ਮਾਰਕੀਟ ਕਮੇਟੀਆਂ ਵੱਲੋਂ ਖੇਤੀ ਕਰਦੇ ਆਪਣੇ ਨਾਮ ਤੇ ਫਸਲ ਮੰਡੀਆ ਵਿੱਚ ਵੇਚਣ ਵਾਲੇ ਕਿਸਾਨਾਂ ਨੂੰ ਪੰਜ ਲੱਖ ਰੂਪੈ ਤੱਕ ਬੀਮੇ ਅਧੀਨ ਬੀਮਾਰੀ ਦਾ ਇਲਾਜ ਕਰਾਉਣ ਦੀ ਸੁਵਿਧਾ ਮੁਹੱਈਆ ਕਰਨ ਲਈ ਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧੀ ਮਾਰਕੀਟ ਕਮੇਟੀ ਅਜੀਤਵਾਲ ਦੇ ਚੇਅਰਮੈਨ ਜਸਵਿੰਦਰ ਸਿੰਘ ਕੁੱਸਾ ਅਤੇ ਸਕੱਤਰ ਮਾਰਕੀਟ ਕਮੇਟੀ ਪ੍ਰਭਲੀਨ ਸਿੰਘ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋ ਜੇ ਫਾਰਮ ਧਾਰਕ ਕਿਸਾਨਾਂ ਦੇ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ ਜਾ ਰਹੇ ਹਨ, ਉਹਨਾਂ ਵੱਲੋਂ ਦੱਸਿਆ ਗਿਆ ਕਿ ਇਸ ਯੋਜਨਾ ਤਹਿਤ ਕਿਸਾਨ ਅਤੇ ਉਸ ਦੇ ਪਰਿਵਾਰ ਲਈ ਪੰਜ ਲੱਖ ਰੂਪੈ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਦੀ ਹੈ। ਉਹਨਾਂ ਕਿਹਾ ਕਿ ਜੇ ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ ਉਹਨਾਂ ਕਿਹਾ ਕਿ ਜਿਹੜੇ ਕਿਸਾਨ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਹਾਲੇ ਤੱਕ ਨਹੀਂ ਬਣੇ ਹਨ ਉਹ 24 ਜੁਲਾਈ ਤੱਕ ਸਬੰਧਤ ਮਾਰਕੀਟ ਕਮੇਟੀ ਦਫਤਰ ਜਾਂ ਜਿੰਨਾ ਆੜਤੀਆਂ ਪਾਸ ਕਿਸਾਨਾ ਵੱਲੋਂ 1_1_2020 ਤੋਂ ਬਾਅਦ ਫਸਲ ਵੇਚੀ ਹੈ ਨਾਲ ਸੰਪਰਕ ਕਰਨ ਤੇ ਲੋੜੀਦੇ ਦਸਤਾਵੇਜ਼ ਸਵੈ ਤਸਦੀਕ ਸੁਦਾ ਆਧਾਰ ਕਾਰਡਾਂ ਦੀਆਂ ਫੋਟੋ ਕਾਪੀਆਂ ਅਤੇ ਸਵੈ ਘੋਸ਼ਣਾ ਫਾਰਮ ਆਦਿ ਦਫਤਰ ਮਾਰਕੀਟ ਕਮੇਟੀ ਅਜੀਤਵਾਲ ਵਿਖੇ ਜਾ ਆਪਣੇ ਆੜਤੀਏ ਪਾਸ ਜਮ੍ਹਾ ਕਰਵਾਏ ਜਾਣ । ਇਸ ਮੌਕੇ ਤੇ ਹਰਨੇਕ ਸਿੰਘ ਰਾਮੂੰਵਾਲਾ ਵਾ: ਚੇਅਰਮੈਨ ਬਲਾਕ ਸੰਮਤੀ,ਜਗਮੋਹਨ ਸਿੰਘ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਅਜੀਤਵਾਲ, ਸਰਪੰਚ ਗੁਰਿੰਦਰਪਾਲ ਸਿੰਘ ਡਿੰਪੀ ਅਜੀਤਵਾਲ,ਜਗਜੀਤ ਸਿੰਘ ਪ੍ਰਧਾਨ ਆੜਤੀਆ ਐਸੋਸੀੲਸ਼ਨ ਅਜੀਤਵਾਲ, ਦਵਿੰਦਰ ਸਿੰਘ ਮੈਬਰ,ਜਸਬੀਰ ਕੌਰ ਮੈਬਰ ਕੋਕਰੀ ਹੇਰਾ, ਬਲਦੇਵ ਸਿੰਘ ਲੇਖਾਕਾਰ, ਚਰਨਜੀਤ ਸਿੰਘ ਏ.ਆਰ ਅਤੇ ਸਮੂਹ ਸਟਾਫ ਮਾਰਕੀਟ ਕਮੇਟੀ ਹਾਜ਼ਰ ਸਨ।


