ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਜਬਰ ਜਨਾਹ ਦੇ ਦੋਸ਼ ਹੇਠ ਗ੍ਰਿਫ਼ਤਾਰ,ਹਾਈਕੋਰਟ ’ਚੋਂ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ ਹੋਣ ਮਗਰੋਂ ਪੁਲੀਸ ਨੇ ਵਰੁਣ ਜੋਸ਼ੀ ਨੂੰ ਚੁੱਕਿਆ

ਮੋਗਾ,17 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੋਗਾ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਵਰੁਣ ਜੋਸ਼ੀ ਨੂੰ ਥਾਣਾ ਨਿਹਾਲ ਸਿੰਘ ਵਾਲਾ ਪੁਲੀਸ ਨੇ ਜਬਰ ਜਨਾਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਪਾਰਟੀ ਹਾਈ ਕਮਾਂਡ ਨੇ ਜੋਸ਼ੀ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ ਲੱਗਣ ਮਗਰੋਂ ਉਸਨੂੰ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਸੀ। ਥਾਣਾ ਨਿਹਾਲ ਸਿੰਘ ਵਾਲਾ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਨੇ ਕਿਹਾ ਕਿ ਯੂਥ ਕਾਂਗਰਸ ਆਗੂ ਵਰੁਣ ਜੋਸ਼ੀ ਨੂੰ ਅੱਜ ਨਿਹਾਲ ਸਿੰਘ ਵਾਲਾ ਅਦਾਲਤ ਵਿਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਹਦਾਇਤਾਂ ਮੁਤਾਬਕ ਪੁਲੀਸ ਰਿਮਾਂਡ ਦੌਰਾਨ ਉਸਦਾ ਕਰੋਨਾ ਨਮੂਨਾਂ ਵੀ ਜਾਂਚ ਲਈ ਭੇਜਿਆ ਜਾਣਾ ਹੈ। ਇਸ ਕਾਰਵਾਈ ਲਈ ਯੂਥ ਕਾਂਗਰਸ ਆਗੂ ਕਈ ਦਿਨ ਤੱਕ ਪੁਲੀਸ ਹਿਰਾਸਤ ਵਿੱਚ ਰਹੇਗਾ। ਯੂਥ ਕਾਂਗਰਬ ਆਗੂ ਖ਼ਿਲਾਫ਼ ਸੂਬੇ ਦੇ ਇੱਕ ਸਰਕਾਰੀ ਵਿਭਾਗ ’ਚ ਤਾਇਨਾਤ ਵਿਆਹੁਤਾ ਅੌਰਤ ਮੁਲਾਜ਼ਮ ਨੇ ਜਬਰ ਜਨਾਹ ਅਤੇ ਨੈੱਟ ਉੱਤੇ ਤਸਵੀਰਾਂ ਪਾਉਣ ਦੀ ਧਮਕੀ ਦੇ ਕੇ ਕਥਿਤ ਬਲੈਕਮੇਲ ਕਰਕੇ ਲੱਖਾਂ ਰੁਪਏ ਬਟੋਰਨ ਦੇ ਦੋਸ਼ ਲਾਏ ਹਨ। ਯੂਥ ਕਾਂਗਰਸ ਆਗੂ ਖ਼ਿਲਾਫ਼ ਪੀੜਤ ਸਰਕਾਰੀ ਮੁਲਾਜਮ ਦੀ ਅਰਜੀ ਉੱਤੇ ਮੁਲਜਮ ਵਰੁਣ ਜੋਸ਼ੀ ਖ਼ਿਲਾਫ਼ ਅਦਾਲਤ ਦੇ ਹੁਕਮ ਉੱਤੇ ਬੀਤੇ ਮਹੀਨੇ ਦੀ 2 ਜੂਨ ਨੂੰ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਜਬਰ ਜਨਾਹ ਦੋਸ਼ ਹੇਠ ਕੇਸ ਦਰਜ਼ ਕੀਤਾ ਗਿਆ ਸੀ। ਕੇਸ ਦਰਜ਼ ਹੋਣ ਮਗਰੋਂ ਡੇਢ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਮਗਰੋਂ ਵੀ ਪੁਲੀਸ ਉਸਨੂੰ ਗ੍ਰਿਫ਼ਤਾਰ ਕਰਨ ਤੋਂ ਟਾਲਾ ਵੱਟ ਰਹੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 13 ਜੁਲਾਈ ਨੂੰ ਮੁਲਜਮ ਯੂਥ ਕਾਂਗਰਸ ਆਗੂ ਵਰੁਣ ਜੋਸ਼ੀ ਦੀ ਪੇਸ਼ਗੀ ਜਮਾਨਤ ਅਰਜੀ ਰੱਦ ਕਰ ਦਿੱਤੀ ਸੀ। ਹਾਈਕੋਰਟ ਨੇ ਹੁਕਮ ’ਚ ਲਿਖਿਆ ਕਿ ਮੁਲਜਮ ਖਿਲਾਫ ਜਬਰ ਜਨਾਹ ਦਾ ਸਿੱਧਾ ਦੋਸ਼ ਲਗਾਇਆ ਹੈ। ਇਸ ਤੋਂ ਇਲਾਵਾ ਪੀੜਤ ਨੇ ਖਾਸ ਤੌਰ ‘ਤੇ ਬਲੈਕਮੇਲ ਕਰਕੇ ਉਸ ਤੋਂ ਪੈਸੇ ਪ੍ਰਾਪਤ ਕਰਨ ਦੇ ਦੋਸ਼ ਵੀ ਲਗਾਏ ਹਨ।। ਹਾਈਕੋਰਟ ਦੇ ਹੁਕਮ ਉੱਤੇ ਪੀੜਤ ਦੇ ਸਬ ਡਿਵੀਜ਼ਨਲ ਜੁਡੀਸ਼ਲ ਮੈਜਿਸਟਰੇਟ,ਨਿਹਾਲ ਸਿੰਘ ਵਾਲਾ ਦੀ ਅਦਾਲਤ ਵਿੱਚ ਪੁਲੀਸ ਦੀ ਸੁਰੱਖਿਆ ਹੇਠ ਧਾਰਾ 164 ਸੀਆਰਪੀਸੀ ਤਹਿਤ ਬਿਆਨ ਵੀ ਦਰਜ ਕਰਵਾਏ ਹਨ। ਪੁਲੀਸ ਦੀ ਤਫ਼ਤੀਸ਼ ਦੌਰਾਨ ਸ਼ਿਕਾਇਤ ਕਰਤਾ ਅਤੇ ਮੁਲਜਮ ਯੂਥ ਕਾਂਗਰਸ ਆਗੂ ਪੱਪੂ ਹਿੰਮਤਪੁਰਾ ਦੇ ਮੋਬਾਇਨ ਦੀ ਕਾਲ ਡਿਟੇਲ ਤੋਂ ਇਹ ਸਾਹਮਣੇ ਆਇਆ ਸੀ ਕਿ ਕੁਝ ਹੀ ਅਰਸੇ ਦੌਰਾਨ 600 ਸੰਚਾਰ ਸੁਨੇਹੇ, ਫੋਟੋਂ, ਵੀਡੀਓ ਅਤੇ ਹੋਰ ਸਮੱਗਰੀ ਭੇਜੀ ਗਈ ਹੈ।
****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


