ਦੋ ਵਿਧਾਇਕ ਹੋਏ ਕੋਰੋਨਾ ਦੇ ਸ਼ਿਕਾਰ ,ਹਲਕਾ ਤਰਨਤਾਰਨ ਤੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
ਮੋਗਾ, 9 ਜੁਲਾਈ (ਜਸ਼ਨ) : ਪੰਜਾਬ 'ਚ ਅੱਜ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ 'ਚ ਹਲਕਾ ਤਰਨਤਾਰਨ ਤੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਨਾਮ ਵੀ ਸ਼ਾਮਲ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਪਾਈਆਂ ਗਈਆਂ ਹਨ । ਜ਼ਿਕਰਯੋਗ ਹੈ ਕਿ ਡਾ. ਅਗਨੀਹੋਤਰੀ ਨੇ ਬੀਤੇ ਦਿਨੀਂ ਕੋਰੋਨਾ ਟੈਸਟ ਲਈ ਆਪਣਾ ਸੈਂਪਲ ਦਿੱਤਾ ਸੀ। ਅੱਜ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਅੱਜ ਹੀ ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ ਜਦ ਕਿ ਕੁਝ ਦਿਨ ਪਹਿਲਾਂ ਓਹਨਾ ਦੇ ਪੁੱਤਰ ਦੇ ਰਿਪੋਰਟ ਵੀ ਪਾਜ਼ੇਟਿਵ ਆਈ ਸੀ ।ਸਰਦਾਰ ਤਰਿਪਤ ਰਾਜਿੰਦਰ ਸਿੰਘ ਬਾਜਵਾ ਸਣੇ ਹੁਣ ਤੱਕ ਪੰਜਾਬ ਦੇ ਟੀਨ ਵਿਧਾਇਕ ਕਰਨਾ ਦੇ ਸ਼ਿਕਾਰ ਹੋ ਚੁਕੇ ਹਨ ।ਸਰਦਾਰ ਬਾਜਵਾ ਅਤੇ ਉਹਨਾਂ ਦੇ ਪਤਨੀ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ