ਮੋਗਾ ਵਿੱਚ 6 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ,ਐਕਟਿਵ ਕੇਸਾਂ ਦੀ ਗਿਣਤੀ 105 ,ਕਰੋਨਾ ਦੇ 349 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ
ਮੋਗਾ 25 ਜੁਲਾਈ(ਜਸ਼ਨ) : ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ• ਪੈ ਸਕੇ। ਡਾ. ਬਾਜਵਾ ਨੇ ਜਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨ•ਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ । ਜਿਲ•ੇ ਦੇ ਸਰਕਾਰੀ ਵਿਭਾਗ ਲਗਾਤਾਰ ਆਪਣੀਆਂ ਗਤੀਵਿਧੀਆਂ ਰਾਹੀ ਉਪਰੋਕਤ ਬਾਰੇ ਜਾਗਰੂਕ ਕਰ ਰਹੇ ਹਨ ਤਾਂ ਕਿ ਜਲਦ ਤੋ ਜਲਦ ਕਰੋਨਾ ਦੇ ਸੰਕਰਮਣ ਤੇ ਕਾਬੂ ਪਾਇਆ ਜਾ ਸਕੇ।
ਡਾ. ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲ•ੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲ•ੇ ਵਿੱਚ 6 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲ•ੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 105 ਹੋ ਗਈ ਹੈ ਜਿੰਨ•ਾਂ ਵਿੱਚੋ 64 ਕੇਸਾਂ ਨੂੰ ਹੋਮ ਆਈਸੋਲੇਸਟ, 12 ਨੂੰ ਸਰਕਾਰੀ ਆਈਸੋਲੇਟ, 17 ਕੇਸਾਂ ਨੂੰ ਲੈਵਲ 1 ਆਈਸੋਲੇਸਨ ਸੈਟਰਾਂ ਵਿੱਚ, ਅਤੇ 5 ਕੇਸ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਹਨ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 23198 ਕਰੋਨਾ ਸੈਪਲਾਂ ਇਕੱਤਰ ਕੀਤੇ ਹਨ ਜਿੰਨ•ਾਂ ਵਿੱਚੋ 22035 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 671 ਦੀ ਰਿਪੋਰਟ ਦਾ ਇੰਤਜਾਰ ਹੈ।
--