ਮੋਗਾ ਚ 91 ਕਰੋਨਾਂ ਪਾਜ਼ੇਟਿਵ ਨਵੇਂ ਮਾਮਲਿਆਂ ਕਾਰਨ ਜ਼ਿਲੇ ਚ ਸਹਿਮ ਦਾ ਮਾਹੌਲ
ਮੋਗਾ 2 ਅਗਸਤ: ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 91 ਨਵੇਂ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 217 ਹੈ ਜਿੰਨਾਂ ਵਿੱਚੋ 135 ਕੇਸਾਂ ਨੂੰ ਹੋਮ ਆਈਸੋਲੇਸਟ, 11 ਨੂੰ ਸਰਕਾਰੀ ਆਈਸੋਲੇਟ, 23 ਕੇਸਾਂ ਨੂੰ ਲੈਵਲ 1 ਆਈਸੋਲੇਸਨ ਸੈਟਰਾਂ ਵਿੱਚ, ਅਤੇ 9 ਕੇਸ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 25604 ਕਰੋਨਾ ਸੈਪਲ ਇਕੱਤਰ ਕੀਤੇ ਹਨ ਜਿੰਨਾਂ ਵਿੱਚੋ 25266 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 338 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 225 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 225 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ ਪੈ ਸਕੇ। ਡਾ. ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ । ਜਿਲੇ ਦੇ ਸਰਕਾਰੀ ਵਿਭਾਗ ਲਗਾਤਾਰ ਆਪਣੀਆਂ ਗਤੀਵਿਧੀਆਂ ਰਾਹੀ ਉਪਰੋਕਤ ਬਾਰੇ ਜਾਗਰੂਕ ਕਰ ਰਹੇ ਹਨ ਤਾਂ ਕਿ ਜਲਦ ਤੋ ਜਲਦ ਕਰੋਨਾ ਦੇ ਸੰਕਰਮਣ ਤੇ ਕਾਬੂ ਪਾਇਆ ਜਾ ਸਕੇ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ ਪੈ ਸਕੇ। ਡਾ. ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ । ਜਿਲੇ ਦੇ ਸਰਕਾਰੀ ਵਿਭਾਗ ਲਗਾਤਾਰ ਆਪਣੀਆਂ ਗਤੀਵਿਧੀਆਂ ਰਾਹੀ ਉਪਰੋਕਤ ਬਾਰੇ ਜਾਗਰੂਕ ਕਰ ਰਹੇ ਹਨ ਤਾਂ ਕਿ ਜਲਦ ਤੋ ਜਲਦ ਕਰੋਨਾ ਦੇ ਸੰਕਰਮਣ ਤੇ ਕਾਬੂ ਪਾਇਆ ਜਾ ਸਕੇ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ