ਸਟਾਫ ਦੁਆਰਾ ਸ੍ਰੀ ਹੇਮਕੁੰਟ ਸਕੂਲ ਵਿਖੇ ਮਨਾਇਆ ਵਣਮਹਾਂ ਉਤਸਵ

ਕੋਟਈਸੇ ਖਾਂ,6 ਅਗਸਤ (ਜਸ਼ਨ): ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੇਂਦਰ ਮੋਗਾ ਸ: ਜਗਦੀਸ਼ ਸਿੰਘ ਰਾਹੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹੇਮਕੁੰਟ ਸੀਨੀ.ਸੰਕੈਡਰੀ.ਸਕੂਲ ਕੋਟ-ਈਸੇ-ਖਾਂ ਵਿਖੇ ਵਣਮਹਾਂ ਉਤਸਵ ਮਨਾਇਆ ਗਿਆ। ਇਸ ਦੌਰਾਨ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਸਟਾਫ ਨੂੰ ਬਹੁਤ ਹੀ ਬਰੀਕੀ ਨਾਲ ਵਣਮਹਾਂ ਉਤਸਵ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਵਾਤਾਵਰਣ ,ਜੀਵ-ਜੰਤੂਆਂ ਅਤੇ ਜਲਵਾਯੂ ਨੂੰ ਠੀਕ ਰੱਖਣ ਲਈ ਦਰੱਖਤਾਂ ਦੀ ਦੇਖਭਾਲ ਕਰਨੀ ਬਹੁਤ ਜ਼ਰੂਰੀ ਹੈ ਅਤੇ ਹਰ ਇਨਸਾਨ ਨੂੰ ਇੱਕ ਦਰੱਖਤ ਜ਼ਰੂਰ ਲਗਾੳੇੁਣਾ ਚਾਹੀਦਾ ਹੈ ਤਾਂ ਜੋ ਜਲ ਪ੍ਰਦੁਸ਼ਣ ਤੇ ਵਾਯੂ ਪ੍ਰਦੂਸ਼ਣ ਤੋਂ ਬਚਿਆਂ ਜਾ ਸਕੇ। ਇਸ ਮੌਕੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ  ਅਤੇ ਉਹਨਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੋਰਾਂਨ ਪ੍ਰੋਗਰਾਮ  ਅਫਸਰ ਅਮੀਰ ਸਿੰਘ, ਸੁਖਵਿੰਦਰ ਸਿੰਘ, ਸੋਨਮ ਬਾਲਾ, ਪਿ੍ਰਅੰਕਾ  ,ਗੁਰਸ਼ਰਨ ਕੌਰ, ਰਜਨੀ, ਲਵਪ੍ਰੀਤ ਕੌਰ,ਵਿਸ਼ਾਲੀ, ਰਜਵੰਤ ਕੌਰ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ ।