44 ਨਵੇ ਕਰੋਨਾਂ ਦੇ ਮਾਮਲੇ ਆਉਣ ਨਾਲ ਮੋਗਾ ‘ਚ ਐਕਟਿਵ ਕੇਸਾਂ ਦੀ ਗਿਣਤੀ ਹੋਈ 235

ਮੋਗਾ 6 ਅਗਸਤ(ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ  ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ ਪੈ ਸਕੇ।  ਡਾ. ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ । ਜਿਲੇ ਦੇ ਸਰਕਾਰੀ ਵਿਭਾਗ ਲਗਾਤਾਰ ਆਪਣੀਆਂ ਗਤੀਵਿਧੀਆਂ ਰਾਹੀ ਉਪਰੋਕਤ ਬਾਰੇ ਜਾਗਰੂਕ ਕਰ ਰਹੇ ਹਨ ਤਾਂ ਕਿ ਜਲਦ ਤੋ ਜਲਦ ਕਰੋਨਾ ਦੇ ਸੰਕਰਮਣ ਤੇ ਕਾਬੂ ਪਾਇਆ ਜਾ ਸਕੇ। ਡਾ. ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 44 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ।  ਇਨ੍ਹਾਂ ਵਿੱਚ 18 ਓ.ਪੀ.ਡੀ. ਦੇ ਮਰੀਜ਼, 23 ਪਾਜੀਟਿਵ ਮਰੀਜ਼ਾ ਦੇ ਸੰਪਰਕ ਵਿੱਚ ਆਏ ਹੋਏ ਸ਼ਾਮਿਲ ਹਨ। ਸਿਹਤ ਵਿਭਾਗ ਮੋਗਾ ਨੇ ਅੱਜ 12 ਮਰੀਜ਼ ਜਿਹੜੇ ਕਿ ਕਰੋਨਾ ਪਾਜੀਟਿਵ ਸਨ ਦੀਆਂ ਰਿਪੋਰਟਾਂ ਨੇਗੇਟਿਵ ਪ੍ਰਾਪਤ ਹੋਣ ਤੇ ਚੰਗੀ ਸਿਹਤ ਦੀ ਪੁਸ਼ਟੀ ਕਰਨ ਉਪਰੰਤ ਅੱਜ ਡਿਸਚਾਰਜ ਕੀਤਾ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 235 ਹੋ ਗਈ ਹੈ ਜਿੰਨਾਂ ਵਿੱਚੋ 147 ਕੇਸਾਂ ਨੂੰ ਹੋਮ ਆਈਸੋਲੇਸਟ, 27 ਕੇਸਾਂ ਨੂੰ ਲੈਵਲ 1 ਆਈਸੋਲੇਸਨ ਸੈਟਰਾਂ ਵਿੱਚ, ਅਤੇ 6 ਕੇਸ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 26830 ਕਰੋਨਾ ਸੈਪਲ ਇਕੱਤਰ ਕੀਤੇ ਹਨ ਜਿੰਨਾਂ ਵਿੱਚੋ 25405 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 344 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 344 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ