ਔਰਤਾਂ ਖਿਲਾਫ ਅੱਤਿਆਚਾਰ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ : ਐਸ.ਪੀ.ਅਵਨੀਤ ਕੌਰ ਸਿੱਧੂ
ਫਰੀਦਕੋਟ,7 ਅਗਸਤ (ਊਸ਼ਾ ਕੌਰ ਜਸ਼ਨ)- ਫਰੀਦਕੋਟ ਦੇ ਨਵਨਿਯੁਕਤ ਐਸ.ਪੀ. ਅਵਨੀਤ ਕੌਰ ਸਿੱਧੂ ਉਲੰਪੀਅਨ ਨੇ ਕਿਹਾ ਕਿ ਮਾਨਯੋਗ ਏ.ਡੀ.ਜੀ.ਪੀ ਕਮਿਊਨਟੀ ਪੁਲਿਸਿੰਗ ਪੰਜਾਬ ਅਤੇ ਸ੍ਰੀ ਸਵਰਨਦੀਪ ਸਿੰਘ ਐਸ.ਐਸ.ਪੀ ਫਰੀਦਕੋਟ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ ਹਰ ਥਾਣੇ ਵਿੱਚ ਲੇਡੀਜ਼ ਪੁਲਿਸ ਨੂੰ ਪੰਜਾਬ ਪੁਲਿਸ ਮਹਿਲਾ ਮਿੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ,ਜਿੰਨ੍ਹਾਂ ਵੱਲੋਂ ਥਾਣੇ ਵਿੱਚ ਔਰਤਾਂ ਵੱਲੋਂ ਦਿੱਤੀਆ ਜਾਣ ਵਾਲੀਆ ਸ਼ਿਕਾਇਤਾਂ ਨੂੰ ਸੁਣਿਆ ਜਾਵੇਗਾ ਅਤੇ ਹੱਲ ਕੀਤਾ ਜਾਵੇਗਾ। ਮੈਡਮ ਸਿੱਧੂ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਔਰਤਾਂ ਬਿਨ੍ਹਾਂ ਕਿਸੇ ਡਰ ਅਤੇ ਝਿਜਕ ਦੇ ਆਪਣੀ ਸ਼ਿਕਾਇਤ ਪੰਜਾਬ ਪੁਲਿਸ ਮਹਿਲਾ ਮਿੱਤਰ ਪਾਸ ਦਰਜ ਕਰਵਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਇੱਕ ਔਰਤ ਨੂੰ ਜਾਗਰੂਕ ਹੋਣ ਦੀ ਜ਼ਰੂਰਤ ਹੈ ਅਤੇ ਜੇਕਰ ਕੋਈ ਉਨ੍ਹਾਂ ਨੂੰ ਕਿਸੇ ਵੀ ਤਰਾਂ ਨਾਲ ਮਾਨਸਿਕ ਜਾਂ ਸਰੀਰਕ ਤੌਰ ਤੇ ਪ੍ਰੇਸ਼ਾਨ ਕਰਦਾ ਹੈ ਤਾਂ ਉਹ ਡਰਨ ਦੀ ਬਜਾਏ ਨਿੱਡਰਤਾ ਨਾਲ ਆਪਣੀ ਸ਼ਿਕਾਇਤ ਆਪਣੇ ਨਜ਼ਦੀਕੀ ਥਾਣੇ ਪੰਜਾਬ ਪੁਲਿਸ ਮਹਿਲਾ ਮਿੱਤਰ ਪਾਸ ਦਰਜ ਕਰਵਾ ਸਕਦੀਆਂ ਹਨ ਜਾਂ ਕਿਸੇ ਵੀ ਐਮਰਜੈਂਸੀ ਹਾਲਾਤਾਂ ਵਿੱਚ ਤੁਰੰਤ 112 ਤੇ ਕਾਲ ਕਰਕੇ ਮੱਦਦ ਲੈ ਸਕਦੀਆਂ ਹਨ । ਉਹਨਾਂ ਕਿਹਾ ਕਿ ਮਹਿਲਾ ਪੁਲਿਸ ਹਮੇਸ਼ਾ ਉਹਨਾਂ ਦੇ ਨਾਲ ਹੈ ਅਤੇ ਅੱਤਿਆਚਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪਬਲਿਕ ਨੂੰ ਅਪੀਲ ਕਰਦਿਆ ਕਿਹਾ ਕਿ ਹਰ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਇਕ ਜ਼ਿੰਮੇਵਾਰ ਨਾਗਰਿਕ ਬਣੇ ਅਤੇ ਉਹ ਔਰਤਾਂ ਖਿਲਾਫ ਹੋ ਰਹੇ ਘਿਨੌਣੇ ਅਪਰਾਧਾਂ ਨੂੰ ਰੋਕਣ ਲਈ ਪੁਲਿਸ ਦਾ ਸਾਥ ਦੇਵੇ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ