‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਆਗਾਜ਼ ’ਤੇ ਵਿਧਾਇਕ ਡਾ: ਹਰਜੋਤ ਕਮਲ ਨੇ ਫੋਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ

ਮੋਗਾ,12 ਅਗਸਤ (ਜਸ਼ਨ) : ਵਿਧਾਇਕ ਡਾ: ਹਰਜੋਤ ਕਮਲ ਨੇ ਸੂਬੇ ਵਿਚ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਆਗਾਜ਼ ’ਤੇ ਜਿੱਥੇ ਫੋਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਹੈ ਉੱਥੇ ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਕਿਉਂਕਿ ਇਕ ਤਾਂ ਚੋਣ ਮੈਨੀਫੈਸਟੋ ਮੁਤਾਬਕ ਨੌਜਵਾਨਾਂ ਨਾਲ ਕੀਤੇ ਵਾਅਦੇ ’ਤੇ ਅਮਲ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਨਾਲ ਦੀ ਨਾਲ ਪੰਜਾਬ ਨੇ ਡਿਜੀਟਲ ਖੇਤਰ ਵਿੱਚ ਇਕ ਹੋਰ ਵੱਡੀ ਪੁਲਾਂਘ ਪੁੱਟੀ ਹੈ ਜਿਸ ਨਾਲ ਆਨਲਾਈਨ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਡਾ: ਹਰਜੋਤ ਕਮਲ ਨੇ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕਿਹਾ  ਕਿ ਅੱਜ ਜਨਮ ਅਸ਼ਟਮੀ ਹੈ ਅਤੇ ਕੌਮਾਂਤਰੀ ਯੁਵਕ ਦਿਵਸ ਵੀ, ਇਸ ਕਰਕੇ ਮੋਗਾ ‘ਚ ਫੋਨ ਵੰਡਣ ਦੇ ਸਮਾਗਮ ਦੌਰਾਨ ਉਹ ਵਿਦਿਆਰਥੀਆਂ ਨਾਲ ਇਹਨਾਂ ਖੁਸ਼ੀਆਂ ਨੂੰ ਸਾਂਝੀਆਂ ਕਰਨਾ ਚਾਹੰੁਦੇ ਸਨ ਪਰ ਅਚਾਨਕ ਬੀਮਾਰੀ ਕਾਰਨ ਉਹ ਬੱਚਿਆਂ ਵਿਚ ਨਹੀਂ ਪਹੰੁਚ ਸਕੇ ਪਰ ਕੈਪਟਨ ਸਾਬ੍ਹ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਇਹਨਾਂ ਤੋਹਫ਼ਿਆਂ ਲਈ ਵਧਾਈ ਦਿੰਦਿਆਂ ਅਪੀਲ ਕਰਦੇ ਹਨ ਕਿ ਵਿਦਿਆਰਥੀ ਇਹਨਾਂ ਫੋਨਾਂ ’ਤੇ ਗੇਮਾਂ ਖੇਡਣ ਜਾਂ ਅਨੈਤਿਕ ਸਮੱਗਰੀ ਦੇਖਣ ਦੀ ਬਜਾਏ ਆਨ ਲਾਈਨ ਸਿੱਖਿਆ ਹਾਸਲ ਕਰਨ ਦੇ ਨਾਲ ਨਾਲ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਯੋਧਿਆਂ ਦੇ ਇਤਿਹਾਸ ਨੂੰ ਪੜ੍ਹਨ ਤਾਂ ਕਿ ਉਹਨਾਂ ਅੰਦਰ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਹੋਵੇ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ