ਮੋਗਾ ਚ 62 ਕਰੋਨਾਂ ਦੇ ਨਵੇਂ ਮਾਮਲੇ ਆਏ ਸਾਹਮਣੇ

Tags: 

ਮੋਗਾ 15 ਅਗਸਤ:ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ  ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ ਪੈ ਸਕੇ।  ਡਾ. ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ । ਜਿਲੇ ਦੇ ਸਰਕਾਰੀ ਵਿਭਾਗ ਲਗਾਤਾਰ ਆਪਣੀਆਂ ਗਤੀਵਿਧੀਆਂ ਰਾਹੀ ਉਪਰੋਕਤ ਬਾਰੇ ਜਾਗਰੂਕ ਕਰ ਰਹੇ ਹਨ ਤਾਂ ਕਿ ਜਲਦ ਤੋ ਜਲਦ ਕਰੋਨਾ ਦੇ ਸੰਕਰਮਣ ਤੇ ਕਾਬੂ ਪਾਇਆ ਜਾ ਸਕੇ।ਡਾ. ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 62 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਅੱਜ ਕਰੋਨਾ ਦੇ 3 ਕੇਸ ਜਿਹੜੇ ਕਿ ਕਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਵੀ ਕੀਤਾ।ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 222 ਹੋ ਗਈ ਹੈ ਜਿੰਨਾਂ ਵਿੱਚੋ 198 ਕੇਸਾਂ ਨੂੰ ਹੋਮ ਆਈਸੋਲੇਸਟ, 14 ਕੇਸਾਂ ਨੂੰ ਲੈਵਲ 1 ਅਤੇ 5 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਵਿੱਚ ਦਾਖਲ ਹਨ।ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 29532 ਕਰੋਨਾ ਸੈਪਲ ਇਕੱਤਰ ਕੀਤੇ ਹਨ ਜਿੰਨਾਂ ਵਿੱਚੋ 27914 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 596 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 231 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ