ਮੋਗਾ ‘ਚ 90 ਨਵੇਂ ਕਰੋਨਾ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ‘ਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਹੋਈ 465, ਸਰਕਾਰੀ ਹਦਾਇਤਾਂ ਦੇ ਬਾਵਜੂਦ ਨਹੀਂ ਰੱਖੀ ਜਾ ਰਹੀ ਸਮਾਜਿਕ ਦੂਰੀ

Tags: 
ਮੋਗਾ ,20 ਅਗਸਤ(ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 90 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਅੱਜ ਕਰੋਨਾ ਦੇ 29 ਕੇਸ ਜਿਹੜੇ ਕਿ ਕਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਵੀ ਕੀਤਾ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 465 ਹੋ ਗਈ ਹੈ ਜਿੰਨਾਂ ਵਿੱਚੋ 340 ਕੇਸਾਂ ਨੂੰ ਹੋਮ ਆਈਸੋਲੇਸਟ, 15 ਕੇਸਾਂ ਨੂੰ ਲੈਵਲ 1 ਅਤੇ 10 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਵਿੱਚ ਦਾਖਲ ਹਨ।  ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 31216 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 29146 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 748 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 376 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ । ਜਿਲੇ ਦੇ ਸਰਕਾਰੀ ਵਿਭਾਗ ਲਗਾਤਾਰ ਆਪਣੀਆਂ ਗਤੀਵਿਧੀਆਂ ਰਾਹੀ ਉਪਰੋਕਤ ਬਾਰੇ ਜਾਗਰੂਕ ਕਰ ਰਹੇ ਹਨ ਤਾਂ ਕਿ ਜਲਦ ਤੋ ਜਲਦ ਕਰੋਨਾ ਦੇ ਸੰਕਰਮਣ ਤੇ ਕਾਬੂ ਪਾਇਆ ਜਾ ਸਕੇ। 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨੂੰ  ਮਿਲੀ ਜਾਣਕਾਰੀ ਮੁਤਾਬਕ ਮੋਗਾ ‘ਚ ਕਰੋਨਾ ਦੀ ਸਥਿਤੀ ਵਿਗੜਨ ਦਾ ਕਾਰਨ ਸਰਕਾਰੀ ਹਦਾਇਤਾਂ ਦੇ ਬਾਵਜੂਦ ਲੋਕਾਂ ਵੱਲੋਂ ਸਮਾਜਿਕ ਦੂਰੀ ਨੂੰ ਨਾ ਰੱਖੇ ਜਾਣਾ ਹੈ ਜਦ ਕਿ ਜਨਤਕ ਥਾਵਾਂ ’ਤੇ ਅਜੇ ਵੀ ਦੁਕਾਨਦਾਰ ,ਰੇਹੜੀਆਂ ਵਾਲੇ ਅਤੇ ਹੋਰ ਕਾਰੋਬਾਰੀ ਮਾਸਕ ਪਾਉਣ ਤੋਂ ਗੁਰੇਜ਼ ਕਰਦੇ ਹਨ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ