ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦੀ ਅਗਵਾਈ ‘ਚ ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੇ ਕੀਤਾ ਰੋਸ ਮੁਜ਼ਾਹਰਾ

ਨਿਹਾਲ ਸਿੰਘ ਵਾਲਾ,20 ਅਗਸਤ (ਜਸ਼ਨ): ਸੋ੍ਰਮਣੀ ਅਕਾਲੀ ਪ੍ਰਧਾਨ ਦੇ ਸੱਦੇ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਨਿਹਾਲ ਸਿੰਘ ਵਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦੀ ਅਗਵਾਈ ਵਿਚ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ ਬਾਦਲ ਜਿੰਦਾਬਾਦ ਦੇ ਨਾਅਰੇ ਲਗਾਏ ਅਤੇ ਮੌਜੂਦਾ ਸਰਕਾਰ ਵੱਲੋਂ ਬਿਜਲੀ ਬਿੱਲਾਂ ‘ਚ ਬੇਤਹਾਸਾ ਵਾਧੇ, ਗਰੀਬਾਂ ਦੇ ਨੀਲੇ ਕਾਰਡਾਂ ‘ਚ ਕੀਤੀ ਕਟੌਤੀ, ਦਲਿਤ ਵਰਗ ਦੇ ਬੱਚਿਆਂ ਦੀ ਵਜ਼ੀਫਾ ਰਾਸ਼ੀ ਅਤੇ ਲੜਕੀਆਂ ਦੀਆਂ ਸਗਨ ਸਕੀਮਾਂ ਤੋਂ ਇਲਾਵਾ ਹੋਰਨਾਂ ਮੁੱਦਿਆਂ ਨੂੰ ਲੈ ਕੇ ਨਾਅਰੇਬਾਜੀ ਕੀਤੀ । ਇਸ ਮੌਕੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਆਖਿਆ ਕਿ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਇਨਕਾਰੀ ਹੋਈ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਰਾਜ ‘ਚ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਖਤਮ ਕਰਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਚ ਅਸਮਰੱਥ ਰਹੀ ਹੈ। ਭਾਰਤੀ ਨੇ ਆਖਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਸਿਰਫ਼ ਝੂਠੇ ਵਾਅਦੇ ਹੀ ਨਹੀਂ ਕੀਤੇ ਬਲਕਿ ਸੱਤਾ ਹਾਸਲ ਕਰਨ ਉਪਰੰਤ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹਨਾਂ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੀ, ਜਿਸ ਕਰਕੇ ਹਰ ਵਰਗ ਦੇ ਲੋਕਾਂ ਦਾ ਮੋਹ ਕੈਪਟਨ ਸਰਕਾਰ ਤੋਂ ਭੰਗ ਹੋ ਚੁੱਕਾ ਹੈ। ਖਣਮੁੱਖ ਭਾਰਤੀ ਨੇ ਕਿਹਾ ਲੋਕਾਂ ਨੂੰ ਹੁਣ ਜ਼ਿਆਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ ਕਿਉਂਕਿ 2022 ਕੋਈ ਬਹੁਤਾ ਦੂਰ ਨਹੀਂ ਅਤੇ ਲੋਕ 22 ਦੀਆਂ ਚੋਣਾਂ ਵਿਚ ਕਾਂਗਰਸੀਆਂ ਨੂੰ ਸੱਤਾ ‘ਚੋਂ ਬਾਹਰ ਕਰਨ ਦਾ ਮਨ ਬਣਾਈ ਬੈਠੇ ਹਨ ।


