ਟ੍ਰੈਫ਼ਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਕਰੋਨਾ ਮਹਾਂਮਾਰੀ ,ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਕੀਤੇ ਜਾ ਰਹੇ ਨੇ ਜਾਗਰੂਕਤਾ ਸੈਮੀਨਾਰ
ਮੋਗਾ, 9 ਅਗਸਤ (ਜਸ਼ਨ) : ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਟਰੱਕ ਅਪਰੇਟਰ ਯੂਨੀਅਨ ਮੋਗਾ ਦੇ ਡਰਾਈਵਰਾ ਅਤੇ ਕੰਡਕਟਰਾ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਵਿਸ਼ਵ ਭਰ ਵਿੱਚ ਫੈਲੀ ਹੋਈ ਮਹਾਂਮਾਰੀ ਕਰੋਨਾ ਵਾਇਰਸ ਦੇ ਪ੍ਰਤੀ ,ਨਸ਼ਿਆਂ ਦੇ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ insp ਬਲਜਿੰਦਰ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਮੋਗਾ ,Asi ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਲੇਡੀ ਹੈੱਡ ਕਾਂਸਟੇਬਲ ਸਿਮਰਨਜੀਤ ਕੌਰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ।Insp ਬਲਜਿੰਦਰ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਮੋਗਾ ਨੇ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਪਰਿਵਾਰਕ ਮੈਂਬਰ ਵਿੱਚ ਕਰੋਨਾ ਵਾਇਰਸ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਦਾ ਤੁਰੰਤ ਟੈਸਟ ਕਰਵਾਓ ਤਾਂ ਕਿ ਉਸ ਨੂੰ ਤਾਂ ਤੁਸੀਂ ਬਚਾਓ ਹੀ, ਨਾਲ ਦੀ ਨਾਲ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਕਰ ਸਕੋ। ਨਸ਼ਿਆਂ ਦੇ ਖਿਲਾਫ ਸਾਡੇ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਪੰਜਾਬ ਦੇ ਬਾਪ ਦੀ ਡੰਗੋਰੀ ਟੁੱਟਦੀ ਜਾ ਰਹੀ ਹੈ,ਭੈਣਾਂ ਕੋਲੋਂ ਰੱਖੜੀ ਵਾਲਾ ਹੱਥ ਖੁਸਦਾ ਜਾ ਰਿਹਾ ਹੈ, ਮਾਵਾਂ ਦੀਆਂ ਅੱਖਾਂ ਵਿੱਚੋਂ ਹੰਝੂ ਸੁੱਕਦੇ ਜਾ ਰਹੇ ਨੇ।ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲਣ ਦੇ ਲਈ ਪ੍ਰੇਰਿਤ ਕੀਤਾ। Asi ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਕਿਹਾ ਕਿ ਪਬਲਿਕ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਹੋਇਆ ਕਰਫਿਊ ਚਾਹੇ ਘਟਾ ਦਿੱਤਾ ਗਿਆ ਹੈ ਪਰ ਕਰੋਨਾ ਵਾਇਰਸ ਦਾ ਖਤਰਾ ਅੱਜ ਵੀ ਬਰਕਰਾਰ ਹੈ ਇਸ ਤੋਂ ਬਚਣ ਲਈ ਸਾਨੂੰ ਵਿਸ਼ੇਸ਼ ਸਾਵਧਾਨੀਆ ਅਪਣਾਉਣ ਦੀ ਲੋੜ ਹੈ ਜਿਨ੍ਹਾਂ ਵਿੱਚ ਸਭ ਤੋਂ ਜ਼ਰੂਰੀ ਹੈ ਕਿ ਅਸੀਂ ਘਰਾਂ ਵਿੱਚ ਰਹੀਏ ,ਆਪਸ ਵਿੱਚ ਦੂਰੀ ਬਣਾਈ ਰੱਖੀਏ, ਮਾਸਕ ਪਹਿਨ ਕੇ ਰੱਖੀਏ ਇਸ ਤੋਂ ਇਲਾਵਾ ਉਨ੍ਹਾਂ ਨੇ covid -19 ਸਬੰਧੀ cova ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਨੂੰ ਆਪਣੇ ਆਪਣੇ ਫੋਨ ਵਿੱਚ ਡਾਊਨਲੋਡ ਕਰਨ ਬਾਰੇ ਵੀ ਕਿਹਾ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਮੁਤਾਬਕ ਆਪਣੇ ਸਾਰੇ ਵਹੀਕਲਾਂ ਤੇ ਸਰਕਾਰੀ ਨੰਬਰ ਪਲੇਟਾਂ ਲਾਉਣ ਲਈ ਕਿਹਾ ।ਇਸ ਦੇ ਨਾਲ ਨਾਲ ਲੇਡੀ ਹੈੱਡ ਕਾਂਸਟੇਬਲ ਸਿਮਰਨਜੀਤ ਕੌਰ ਨੇ ਵਾਹਨ ਚਲਾਉਣ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਸੁਚੇਤ ਰਹਿਣ ਲਈ ਜਾਣੂ ਕਰਵਾਇਆ। ਇਸ ਦੇ ਨਾਲ ਕਿਸੇ ਤਰਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ। ਇਸ ਸਮੇਂ ਲੋੜਵੰਦਾਂ ਨੂੰ ਮਾਸਕ ਵੀ ਵੰਡੇ ਗਏ ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ