45000 ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਅਗਸਤ (ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ  ਮਾਲ ਪਟਵਾਰੀ  ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਹਲਕਾ ਦੇਵੀਦਾਸ, ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ  ਪਟਵਾਰੀ ਜਤਿੰਦਰ ਬਹਿਲ ਨੂੰ ਸ਼ਿਕਾਇਤ ਕਰਤਾ ਅਵਤਾਰ ਸਿੰਘ ਵਾਸੀ ਪਿੰਡ ਪੋਤਾ, ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ  ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਅਵਤਾਰ ਸਿੰਘ  ਨੇ ਕਿਹਾ ਕਿ ੳਸ ਵਲੋ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ। ਵਿਜੀਲੈਂਸ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਜ਼ਿਮ ਪਟਵਾਰੀ  ਜਤਿੰਦਰ ਬਹਿਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਮੁਲਜ਼ਿਮ ਪਟਵਾਰੀ ਜਤਿੰਦਰ ਬਹਿਲ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ