ਬਰਜਿੰਦਰ ਬਰਾੜ ਨੇ ਕੀਤਾ ANY TIME FITNESS ਜਿੰਮ ਦਾ ਉਦਘਾਟਨ
ਦੌਲਤਪੁਰਾ, 5 ਸਤੰਬਰ (ਜਸ਼ਨ)-ਹਲਕਾ ਮੋਗਾ ਅਧੀਨ ਪੈਂਦੇ ਕਸਬਾ ਦੌਲਤਪੁਰਾ ਉੱਚਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਬਣਾਏ ਗਏ ਜਿੰਮ ਦਾ ਉਦਘਾਟਨਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜਿੰਮ ਆਦਿ ਚ ਕਸਰਤ ਕਰਨ ਨਾਲ ਜਿੱਥੇ ਬਿਮਾਰੀਆਂ ਤੋਂ ਕਿਨਾਰਾ ਮਿਲਦਾ ਹੈ ਉੱਥੇ ਮਾਨਸਿਕ ਤੌਰ ਤੇ ਪ੍ਰੇਸ਼ਾਨੀ ਦੂਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਮੈਂ ਅਕਾਲੀ ਭਾਜਪਾ ਦੀ ਸਰਕਾਰ ਮੌਕੇ ਇੰਟਰਨੈਸ਼ਨਲ ਕਬੱਡੀ ਟੂਰਨਾਮੈਂਟ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਕੁਰਾਹੇ ਪਈ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸਾਰਥਿਕ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ ਪਰ ਨੌਜਵਾਨ ਪੀੜ੍ਹੀ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਨਸ਼ੇ ਆਦਿ ਦਿਨੋਂ ਦਿਨ ਵਧ ਰਹੇ ਹਨ ਜਦਕਿ ਚਾਰ ਹਫਤਿਆਂ ਵਿੱਚ ਨਸ਼ਾ ਬੰਦ ਕਰਨ ਦੀ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਕੋਈ ਠੋਸ ਉਪਰਾਲੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਸਰਕਾਰ ਤੋਂ ਬਹੁਤ ਜ਼ਿਆਦਾ ਦੁਖੀ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚੇਤੇ ਆ ਰਹੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਵੱਧ ਚੜ੍ਹ ਕੇ ਆਪਣੀ ਅਵਾਜ ਉਠਾਈ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਜਲਦੀ ਹੀ ਲੈ ਕੇ ਆਉਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਨੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਕਲ ਪ੍ਰਧਾਨ ਰਵਦੀਪ ਸਿੰਘ ਸੰਘਾ ਸਾਬਕਾ ਸਰਪੰਚ ਦਾਰਾਪੁਰ, ਸਾਬਕਾ ਸਰਪੰਚ ਬਲਦੇਵ ਸਿੰਘ ਖੁਖਰਾਣਾ, ਜਸ ਮੰਗੇਵਾਲਾ ਹਾਜ਼ਰ ਸਨ