ਨਗਰ ਨਿਗਮ ਮੋਗਾ ਕਰੋਨਾ ਦੀ ਜ਼ਦ ਚ ਆਈ,ਪੰਜ ਕਰਮਚਾਰੀ ਕਰੋਨਾ ਪਾਜ਼ਿਟਿਵ ਪਾਏ ਜਾਣ ’ਤੇ ਕਾਰਪੋਰੇਸ਼ਨ ਦੇ ਦਫਤਰ ਅਗਲੇ ਹੁਕਮਾਂ ਤੱਕ ਬੰਦ

ਮੋਗਾ,9 ਸਤੰਬਰ (ਜਸ਼ਨ) : ਨਗਰ ਨਿਗਮ ਮੋਗਾ ਵਿਚ ਅੱਜ ਪੰਜ ਕਰਮਚਾਰੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ’ਤੇ ਕਾਰਪੋਰੇਸ਼ਨ ਦੇ ਦਫਤਰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ । ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ 120 ਕਰਮਚਾਰੀਆਂ ਦੇ ਸੈਂਪਲ ਲਏ ਗਏ ਸਨ ਜਿਹਨਾਂ ਵਿਚੋਂ ਪੰਜ ਕਰਮਚਾਰੀ ਕਰੋਨਾ ਪਾਜ਼ਿਟਿਵ ਪਾਏ ਗਏ ਹਨ ਜਦਕਿ 115 ਕਰਮਚਾਰੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ । ਉਹਨਾਂ ਇਹ ਵੀ ਦੱਸਿਆ ਕਿ ਬਾਕੀ ਕਰਮਚਾਰੀਆਂ ਦੇ ਸੈਂਪਲ ਵੀ ਸਿਹਤ ਵਿਭਾਗ ਵੱਲੋਂ ਕੱਲ ਨੂੰ ਲਏ ਜਾਣਗੇ । ਉਹਨਾਂ ਦੱਸਿਆ ਕਿ ਨਗਰ ਨਿਗਮ ਦੇ ਸਾਰੇ ਦਫਤਰਾਂ ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਵਿੱਢੀ ਗਈ ਹੈ ਜਦਕਿ ਪਾਜ਼ਿਟਿਵ ਪਾਏ ਗਏ ਕਰਮਚਾਰੀਆਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ ।
ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਸਮੂਹ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਲਗਾਉਣ,6 ਫੁੱਟ ਦੀ ਦੂਰੀ ਬਣਾ ਕੇ ਰੱਖਣ ਅਤੇ ਬਾਰ ਬਾਰ ਹੱਥ ਧੋਣ ਤਾਂ ਕਿ ਕਰੋਨਾ ਦੀ ਲਾਗ ਤੋਂ ਬਚਿਆ ਜਾ ਸਕੇ। 

ਅਹਿਮ ਖ਼ਬਰਾਂ ਲਈ ਤੁਸੀਂ ਸਾਡੇ ਪੇਜ ਇੰਟਰਨੈਸ਼ਨਲ  ਪੰਜਾਬੀ  ਨਿਊਜ਼ ਤੇ ਵੀ ਜਾ ਸਕਦੇ ਹੋ