ਜ਼ਿਲ੍ਹਾ ਪ੍ਰੀਸ਼ਦ ਗਠਨ ਦੇ ਇਕ ਸਾਲ ਪੂਰਾ ਹੋਣ ‘ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੀ ਅਗਵਾਈ ‘ਚ ਫਲਾਂ ਵਾਲੇ ਪੌਦੇ ਲਗਾਉਣ ਦੀ ਮੁਹਿੰਮ ਆਰੰਭੀ

ਮੋਗਾ,15 ਸਤੰਬਰ (ਜਸ਼ਨ) : ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਗਠਨ ਦੇ ਇਕ ਸਾਲ ਪੂਰਾ ਹੋਣ ‘ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੀ ਅਗਵਾਈ ਵਿਚ ਸਮੁੱਚੀ ਟੀਮ ਨੇ ਜ਼ਿਲ੍ਹੇ ਵਿਚ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨ ਦਾ ਅਹਿਦ ਲੈਂਦਿਆਂ ਫਲਾਂ ਵਾਲੇ ਪੌਦੇ ਲਗਾਉਣ ਦੀ ਮੁਹਿੰਮ ਆਰੰਭ ਕੀਤੀ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅੰਬ ਦਾ ਪੌਦਾ ਲਗਾ ਕੇ ਮਿਸ਼ਨ ਤੰਦਰੁਸਤ ਵਾਸਤੇ ਹਰ ਪਿੰਡ ਵਿਚ ਫਲਾਂ ਵਾਲੇ ਪੌਦੇ ਲਗਾਉਣ ਦਾ ਅਹਿਦ ਲਿਆ। ਇਸ ਮੌਕੇ ਚੇਅਰਮੈਨ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਤਹਿਤ ਵੀ ਜਾਗਰੂਕਤਾ ਉਪਰਾਲੇ ਜੰਗੀ ਪੱਧਰ ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੰਭੇ ਮਿਸ਼ਨ ਫਤਿਹ  ਤਹਿਤ ਵੀ ਜਾਗਰੂਕਤਾ ਗਤੀਵਿਧੀਆਂ ਨੂੰ ਆਉਦੇ ਦਿਨਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ ਅਤੇ ਮੀਡੀਆ ਵਿੱਚ ਕਰੋਨਾ ਟੈਸਟ ਨਾ ਕਰਵਾਉਣ ਦੀਆਂ ਗੁੰਮਰਾਹਕੁੰਨ ਅਤੇ ਬੇਬੁਨਿਆਦ ਅਫ਼ਵਾਹਾਂ ਤੋ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਕਿ ਕਰੋਨਾ ਦੇ ਸੰਕਰਮਣ ਨੂੰ ਠੱਲ੍ਹ ਪਾਈ ਜਾ ਸਕੇ।ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕਾਂਗਰਸ ਹਾਈ ਕਮਾਂਡ ਤੋਂ ਇਲਾਵਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ,ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ ,ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਪ੍ਰਧਾਨ, ਸਾਰੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਅਤੇ ਸਮੂਹ ਕਾਂਗਰਸੀ ਵਰਕਰਾਂ ਵੱਲੋਂ ਉਹਨਾਂ ਨੂੰ ਸੌਂਪੀ ਚੇਅਰਮੈਨ ਦੀ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੀ ਵਾਈਸ ਚੇਅਰਮੈਨ ਪਰਮਜੀਤ ਕੌਰ ਰਣਸੀਂਹਕੇ ,ਲਖਵੀਰ ਸਿੰਘ ਦੌਧਰ ਚੇਅਰਮੈਨ ਮਾਰਕੀਟ ਕਮੇਟੀ ਬੱਧਣੀ ਕਲਾਂ , ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗੁਰਮੇਲ ਸਿੰਘ ਖਾਈ,ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮਨਪ੍ਰੀਤ ਸਿੰਘ ਚੀਮਾ, ਗੁਰਮੀਤ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ,ਹਰਦੀਪ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ,  ਚਮਨਲਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ , ਬਲਵੰਤ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ,ਜਸਵੀਰ ਕੌਰ ਨਿਹਾਲ ਸਿੰਘ ਵਾਲਾ ਚੇਅਰਪਰਸਨ ਬਲਾਕ ਸੰਮਤੀ, ਬਲਜੀਤ ਕੌਰ ਚੇਅਰਪਰਸਨ ਬਲਾਕ ਸੰਮਤੀ ਕੋਟਈਸੇ ਖਾਂ , ਲਛਮਣ ਸਿੰਘ ਸੀਨੀਅਰ ਕਾਂਗਰਸੀ ਆਗੂ , ਛਿੰਦਰਪਾਲ ਸਿੰਘ ਸਰਪੰਚ ਰਣਸੀਂਹ , ਪਿ੍ਰਤਪਾਲ ਸਿੰਘ ਚੀਮਾ, ਪਰਮਪ੍ਰੀਤ ਸਿੰਘ ਸੁਪਰਡੈਂਟ, ਮਨੋਜ ਕੁਮਾਰ ਜ਼ਿਲ੍ਹਾ ਕੋਆਰਡੀਨੇਟਰ,ਜਸਵੰਤ ਸਿੰਘ ਮੈਂਬਰ ਪੰਚਾਇਤ,ਦਰਸ਼ਨ ਸਿੰਘ ਮੈਂਬਰ ਪੰਚਾਇਤ ਘੱਲਕਲਾਂ,ਗੁਰਤੇਜ ਸਿੰਘ ਖਾਈ ਆਦਿ ਹਾਜ਼ਰ ਸਨ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ